Connect with us

National

MP ਦੇ ਹਰਦਾ ਪਟਾਕਾ ਫੈਕਟਰੀ ‘ਚ ਬਲਾਸਟ, 12 ਲੋਕਾਂ ਦੀ ਮੌਤ, 200 ਤੋਂ ਵੱਧ ਜ਼ਖ਼ਮੀ

Published

on

ਮੱਧ ਪ੍ਰਦੇਸ਼ ਦੇ ਹਰਦਾ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਲੜੀਵਾਰ ਧਮਾਕਿਆਂ ਨੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ। 200 ਜ਼ਖਮੀਆਂ ਨੂੰ ਹਰਦਾ ਦੇ ਜ਼ਿਲਾ ਹਸਪਤਾਲ ‘ਚ ਰੈਫਰ ਕੀਤਾ ਗਿਆ, ਜਿਨ੍ਹਾਂ ‘ਚ 34 ਲੋਕਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਉਸ ਨੂੰ ਭੋਪਾਲ ਰੈਫਰ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਫੈਕਟਰੀ ਮਾਲਕ ਰਾਜੇਸ਼ ਅਗਰਵਾਲ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਫਾਇਰ ਬ੍ਰਿਗੇਡ ਦੀਆਂ 40 ਤੋਂ ਵੱਧ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਅਜੇ ਤੱਕ ਅੱਗ ਪੂਰੀ ਤਰ੍ਹਾਂ ਨਾਲ ਬੁਝਾਈ ਨਹੀਂ ਜਾ ਸਕੀ ਹੈ। ਸੀਐਮ ਮੋਹਨ ਯਾਦਵ ਬੁੱਧਵਾਰ ਨੂੰ ਹਾਦਸੇ ਵਾਲੀ ਥਾਂ ‘ਤੇ ਪਹੁੰਚਣਗੇ। ਸਰਕਾਰ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।