Punjab
England ਤੋਂ ਲਿਆਂਦੀ ਪੰਜਾਬੀ ਮੁੰਡੇ ਹਰਮਨਜੋਤ ਦੀ ਦੇਹ
BHOLATH : ਹਰ ਦਿਨ ਵਿਦੇਸ਼ਾਂ ਵਿਚੋਂ ਦਰਦ ਭਰੀਆਂ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ। ਪੰਜਾਬ ਵਿਚੋਂ ਰੋਜ਼ੀ ਰੋਟੀ ਦੀ ਲਈ ਵਿਦੇਸ਼ਾਂ ਵਿਚ ਗਏ ਨੌਜਵਾਨ ਕਦੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਾਂ ਕਿਸੇ ਹੋਰ ਕਾਰਨ ਨਾਲ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਦੱਸ ਦਈਏ ਕਿ ਨੌਜਵਾਨ ਹਰਮਨਜੋਤ ਦੀ ਪਿਛਲੇ ਫਰਵਰੀ ਮਹੀਨੇ ਇੰਗਲੈਂਡ ਦੇ ਸ਼ਹਿਰ ਹੈਲੀਫੈਕਸ ਵੈਸਟ ਯੌਰਕਸ਼ਾਇਰ (ਬਰੈਡਫੋਰਡ) ਵਿੱਚ ਸ਼ੱਕੀ ਹਾਲਤਾਂ ‘ਚ ਬੇਹੋਸ਼ ਮਿਲਿਆ ਸੀ , ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਨੌਜਵਾਨ ਦੀ ਪਛਾਣ ਹਰਮਨਜੋਤ ਸਿੰਘ ਪੁੱਤਰ ਮਰਹੂਮ ਕੁਲਵੰਤ ਸਿੰਘ ਵੱਜੋਂ ਹੋਈ ਸੀ।
ਜ਼ਿਲ੍ਹਾ ਕਪੂਰਥਲਾ ਦੇ ਪਿੰਡ ਲਖਨ ਕੇ ਪੱਡਾ ਦਾ 23 ਸਾਲਾ ਨੌਜਵਾਨ ਹਰਮਨਜੋਤ ਸਿੰਘ ਤਕਰੀਬਨ ਡੇਢ ਸਾਲ ਪਹਿਲਾ ਇੰਗਲੈਂਡ ਗਿਆ ਸੀ ਜਿਸ ਦੀ ਭੇਦ ਭਰੇ ਹਲਾਤਾਂ ;ਚ ਇੰਗਲੈਂਡ ਵਿਚ ਮੌਤ ਹੋ ਗਈ ਸੀ।
ਉਕਤ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਸਰਕਾਰ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਾਪਤ ਕਰ ਕੇ ਵਾਰਸਾਂ ਹਵਾਲੇ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।