Connect with us

Punjab

ਬਾਲੀਵੁੱਡ ਅਦਾਕਾਰ ਮਨੋਜ ਵਾਜਪਾਈ ਨੇ ਅੱਜ ਦਿੱਲੀ ਵਿਖੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

Published

on

ਜਲੰਧਰ 18 ਜੂਨ 2023 : ਬਾਲੀਵੁੱਡ ਦੇ ਉੱਘੇ ਅਦਾਕਾਰ ਮਨੋਜ ਬਾਜਪਾਈ ਨੇ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦੇਸ਼ ਨੂੰ ਮਜ਼ਬੂਤ ​​ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਉੱਥੇ ਹੀ ਮਨੋਜ ਬਾਜਪਾਈ ਨੇ ਤਰੁਣ ਚੁੱਘ ਨੂੰ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਦੇਸ਼ ਨੂੰ ਹੋਰ ਮਜ਼ਬੂਤ ​​ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਤਰੁਣ ਚੁੱਘ ਨੇ ਬਾਜਪਾਈ ਨੂੰ ਦੱਸਿਆ ਕਿ 27 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੋਪਾਲ ਦੇ 10 ਲੱਖ ਬੂਥਾਂ ‘ਤੇ ਲੱਖਾਂ ਵਰਕਰਾਂ ਨਾਲ ਸਭ ਤੋਂ ਵੱਡੀ ਗੱਲਬਾਤ ਕਰਨ ਜਾ ਰਹੇ ਹਨ। ਮੋਦੀ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ।