Connect with us

National

ਲੁਧਿਆਣਾ ਅਦਾਲਤ ‘ਚ ਪੇਸ਼ ਹੋਣਗੇ ਬਾਲੀਵੁੱਡ ਐਕਟਰ ਸੋਨੂੰ ਸੂਦ

Published

on

SONU SOOD : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਅੱਜ ਲੁਧਿਆਣਾ ਅਦਾਲਤ ਪੇਸ਼ੀ ਹੈ । ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇਐਮਆਈਸੀ) ਰਮਨਪ੍ਰੀਤ ਕੌਰ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂੰ ਸੂਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

ਦਰਅਸਲ, ਲੁਧਿਆਣਾ ਵਿੱਚ ਇੱਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੰਪਨੀ ਨੇ ਸੋਨੂੰ ਸੂਦ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਇਆ ਸੀ। ਅਦਾਲਤ ਨੇ ਸੋਨੂੰ ਸੂਦ ਨੂੰ ਗਵਾਹੀ ਲਈ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ । ਸੋਨੂੰ ਸੂਦ ਮੂਲ ਰੂਪ ਵਿੱਚ ਮੋਗਾ, ਪੰਜਾਬ ਦੇ ਰਹਿਣ ਵਾਲੇ ਹਨ । ਹਾਲਾਂਕਿ ਹੁਣ ਉਹ ਮੁੰਬਈ ਵਿੱਚ ਰਹਿ ਰਹੇ ਹਨ ਹੈ।