Uncategorized
ਬਾਲੀਵੁੱਡ ਅਦਾਕਾਰਾ ਨਰਗਿਸ ਫਾਖਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

29 ਫਰਵਰੀ 2024: ਬਾਲੀਵੁੱਡ ਅਦਾਕਾਰਾ ਨਰਗਿਸ ਫਾਖਰੀ ਵੀਰਵਾਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ| ਨਰਗਿਸ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਮੱਥਾ ਟੇਕਿਆ। ਇਸਤੋਂ ਬਾਅਦ ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਲਈ |
ਨਰਗਿਸ ਫਾਖਰੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹੈ ਤੇ ਉਸ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਹੈ। ਪਹਿਲਾਂ 2011 ਵਿੱਚ ਉਹ ਇੱਕ ਫਿਲਮ ਦੀ ਪ੍ਰਮੋਸ਼ਨ ਦੌਰਾਨ ਸੱਚਖੰਡ ਨਤਮਸਤਕ ਹੋਈ ਸੀ, ਜਿਸ ਤੋਂ ਬਾਅਦ ਅੱਜ ਉਹ ਨਤਮਸਤਕ ਹੋਈ ਹੈ।