News
ਬਾਲੀਵੁੱਡ ਗਾਇਕਾ ਆਸ਼ਾ ਭੋਸਲੇ ਦਾ ਹੋਇਆ ਦੇਹਾਂਤ
ਬਾਲੀਵੁੱਡ ‘ਚ ਸੋਗ ਦੀ ਲਹਿਰ ਦੌੜ ਗਈ ਹੈ।ਮਸ਼ਹੂਰ ਗਾਇਕਾ ਆਸ਼ਾ ਭੋਸਲੇ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆ ਰਹੀ ਹੈ। 92 ਸਾਲ ਦੀ ਉਮਰ ‘ਚ ਉਨ੍ਹਾਂ ਨੇ ਆਖਰੀ ਸਾਹ ਲਏ। ਸੰਗੀਤ ਜਗਤ ਲਈ ਇਹ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਆਸ਼ਾ ਭੋਸਲੇ ਨੇ ਆਪਣੇ ਕਰੀਅਰ ਦੌਰਾਨ ਹਜ਼ਾਰਾਂ ਗੀਤ ਗਾ ਕੇ ਫੈਨਜ਼ ਦੇ ਦਿਲਾਂ ‘ਚ ਖਾਸ ਥਾਂ ਬਣਾਈ। ਉਨ੍ਹਾਂ ਦੀ ਆਵਾਜ਼ ਨੇ ਕਈ ਪੀੜ੍ਹੀਆਂ ਨੂੰ ਮੋਹਿਆ।ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਫੈਨਜ਼ ਅਤੇ ਸਿਤਾਰੇ ਸੋਸ਼ਲ ਮੀਡੀਆ ‘ਤੇ ਸ਼ੋਕ ਪ੍ਰਗਟ ਕਰ ਰਹੇ ਹਨ।
ਸ਼ਨੀਵਾਰ 11 ਅਪ੍ਰੈਲ ਦੀ ਰਾਤ ਨੂੰ ਛਾਤੀ ਵਿੱਚ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਵੇਰ ਤੱਕ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਸੀ ਪਰ 12 ਅਪ੍ਰੈਲ ਨੂੰ ਦੁਪਹਿਰ 1 ਵਜੇ ਦੇ ਕਰੀਬ ਉਨ੍ਹਾਂ ਦੇ ਪੁੱਤਰ ਨੇ ਆਸ਼ਾ ਭੌਂਸਲੇ ਦੀ ਮੌਤ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਮੇਰੀ ਮਾਂ ਆਸ਼ਾ ਭੌਂਸਲੇ ਦਾ ਦੇਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਸ਼ਾਮ 4 ਵਜੇ ਕੀਤਾ ਜਾਵੇਗਾ
