Punjab
ਲੁਧਿਆਣਾ ਦੇ ਅਦਾਲਤੀ ਕੰਪਲੈਕਸ ‘ਚ ਹੋਇਆ ਬੰਬ ਧਮਾਕਾ

ਲੁਧਿਆਣਾ ਦੇ ਸਥਾਨਕ ਅਦਾਲਤੀ ਕੰਪਲੈਕਸ ਵਿਚ ਅੱਜ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ਕਾਰਨ ਅਦਾਲਤਾਂ ਵਿਚ ਕੰਮ ਕਰਨ ਵਾਲੇ ਵਕੀਲ ਮੁਲਾਜ਼ਮ ਅਤੇ ਹੋਰ ਅਮਲਾ ਨਾਲ ਲੱਗਦੇ ਫਿਰੋਜ਼ ਗਾਂਧੀ ਮਾਰਕੀਟ ‘ਚ ਆ ਗਈ। ਇਸ ਧਮਾਕੇ ਵਿਚ 1 ਦੇ ਮਰੇ ਹੋਣ ਦੀ ਖਬਰ ਹੈ ਕਈ ਜਖ਼ਮੀ ਹਨ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਅੱਜ ਇੱਕ ਬਹੁਤ ਹੀ ਭਿਆਨਕ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਇਹੋ ਜਿਹੀਆਂ ਘਟਨਾਵਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।