Punjab
ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ‘ਚ ਹੋਇਆ ਬੰਬ BLAST

AMRITSAR : ਅੰਮ੍ਰਿਤਸਰ ‘ਚ ਪੁਲਿਸ ਸਟੇਸ਼ਨ ਅੰਦਰ ਵੱਡਾ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਅੰਮ੍ਰਿਤਸਰ ਦੇ ਮਜੀਠਾ ‘ਚ ਬੁੱਧਵਾਰ ਰਾਤ 10.05 ਵਜੇ ਪੁਲਿਸ ਸਟੇਸ਼ਨ ਦੇ ਅੰਦਰ ਧਮਾਕਾ ਹੋਇਆ ਹੈ । ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਹਨ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ ਹਨ ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਥਾਣੇ ਦੇ ਅੰਦਰ ਹੈਂਡ ਗ੍ਰੇਨੇਡ ਸੁੱਟਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
DSP ਨੇ ਦਿੱਤੀ ਜਾਣਕਾਰੀ…
ਧਮਾਕੇ ਦੀ ਸੂਚਨਾ ਮਿਲਦਿਆਂ ਹੀ ਮਜੀਠਾ ਦੇ ਡੀਐਸਪੀ ਜਸਪਾਲ ਸਿੰਘ ਢਿੱਲੋਂ ਮੌਕੇ ’ਤੇ ਪੁੱਜੇ। ਘਟਨਾ ਸਮੇਂ ਕਈ ਮੁਲਾਜ਼ਮ ਥਾਣੇ ਵਿੱਚ ਮੌਜੂਦ ਸਨ। ਇਸ ਘਟਨਾ ਵਿੱਚ ਕੋਈ ਨੁਕਸਾਨ ਹੋਇਆ ਹੈ ਜਾਂ ਨਹੀਂ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।