Connect with us

News

ਫਿਰ ਤੋਂ ਮੋਹਾਲੀ ਦੇ 6 ਸਕੂਲਾਂ ਨੂੰ BOMB THREAT

Published

on

ਮੋਹਾਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਕ ਵਾਰ ਫਿਰ ਮੋਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਈ-ਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ।

ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਸਕੂਲਾਂ ਤੋਂ ਬਾਹਰ ਕੱਢਿਆ ਗਿਆ ਅਤੇ ਕੈਂਪਸ ਬੰਦ ਕਰਕੇ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਅਤੇ ਬੰਬ ਡਿਸਪੋਜ਼ਲ ਟੀਮਾਂ ਵੱਲੋਂ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨੂੰ ਵੀ ਸੂਚਿਤ ਕੀਤਾ ਗਿਆ। ਬੱਚਿਆਂ ਨੂੰ ਸਾਵਧਾਨੀ ਵਜੋਂ ਘਰ ਭੇਜਣ ਦੀ ਕਾਰਵਾਈ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਾ ਲਿਆ ਜਾਵੇ।

ਇਸ ਤਾਜ਼ਾ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਪੁਲਿਸ ਵੱਲੋਂ ਧਮਕੀ ਭਰੀ ਈ-ਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਈ-ਮੇਲ ਕਿਸ ਨੇ ਅਤੇ ਕਿੱਥੋਂ ਭੇਜੀ।

ਜਾਣਕਾਰੀ ਅਨੁਸਾਰ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਨੂੰ ਸਵੇਰੇ ਕਰੀਬ 9 ਵਜੇ ਉਨ੍ਹਾਂ ਦੀ ਅਧਿਕਾਰਤ ਈਮੇਲ ਆਈਡੀ ‘ਤੇ ਇੱਕ ਧਮਕੀ ਭਰਿਆ ਸੰਦੇਸ਼ ਪ੍ਰਾਪਤ ਹੋਇਆ। ਸਕੂਲ ਦੇ ਕੋ-ਆਰਡੀਨੇਟਰ ਨੇ ਦੱਸਿਆ ਕਿ ਜਿਸ ਸਮੇਂ ਇਹ ਮੇਲ ਆਈ, ਉਸ ਵੇਲੇ ਸਕੂਲ ਵਿੱਚ ਦੂਜਾ ਪੀਰੀਅਡ ਚੱਲ ਰਿਹਾ ਸੀ। ਧਮਕੀ ਦੀ ਖ਼ਬਰ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਬੱਚਿਆਂ ਦੇ ਮਾਪਿਆਂ ਨੂੰ ਮੈਸੇਜ ਭੇਜ ਕੇ ਸੁਰੱਖਿਆ ਕਾਰਨਾਂ ਕਰਕੇ ਬੱਚਿਆਂ ਨੂੰ ਘਰ ਲੈ ਕੇ ਜਾਣ ਲਈ ਕਿਹਾ ਗਿਆ।