Punjab
ਸਕੂਲਾਂ ਨੂੰ ਬੰ.ਬ ਦੀ ਧਮਕੀ ! “2 ਸਕੂਲ ਖਾਲੀ, ਪੁਲਿਸ ਮੌਕੇ ’ਤੇ !”
ਪੰਜਾਬ ਦੇ Ludhiana ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਇਲਾਕੇ ’ਚ ਹੜਕੰਪ ਮਚ ਗਿਆ।
ਮਿਲੀ ਜਾਣਕਾਰੀ ਮੁਤਾਬਕ, ਲੁਧਿਆਣਾ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।
ਧਮਕੀ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਬੱਚਿਆਂ ਅਤੇ ਸਟਾਫ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਕੇ ਸਕੂਲ ਖਾਲੀ ਕਰਵਾ ਦਿੱਤਾ।
ਸਕੂਲਾਂ ਦੇ ਬਾਹਰ ਮਾਪਿਆਂ ਦੀ ਭੀੜ ਦੇਖਣ ਨੂੰ ਮਿਲੀ,ਜੋ ਆਪਣੇ ਬੱਚਿਆਂ ਨੂੰ ਲੈਣ ਲਈ ਤੁਰੰਤ ਪਹੁੰਚੇ। ਪੂਰੇ ਇਲਾਕੇ ’ਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਅਤੇ ਬੰਬ ਸਕੁਆਡ ਤੇ ਡੌਗ ਸਕੁਆਡ ਦੀ ਮਦਦ ਨਾਲ ਪੂਰੇ ਸਕੂਲ ਕੈਂਪਸ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ,ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੀ ਪੁਸ਼ਟੀ ਨਹੀਂ ਹੋਈ,ਪਰ ਜਾਂਚ ਪੂਰੀ ਤਰ੍ਹਾਂ ਜਾਰੀ ਹੈ।
ਪੁਲਿਸ ਨੇ ਕਿਹਾ ਹੈ ਕਿ ਧਮਕੀ ਦੇਣ ਵਾਲਿਆਂ ਦੀ ਪਛਾਣ ਕਰਨ ਲਈਤਕਨੀਕੀ ਤਰੀਕਿਆਂ ਨਾਲ ਜਾਂਚ ਕੀਤੀ ਜਾ ਰਹੀ ਹੈ। ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ।
ਇਸ ਘਟਨਾ ਨੇ ਇਕ ਵਾਰ ਫਿਰ ਸਕੂਲਾਂ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਹਾਲਾਤ ਕਾਬੂ ’ਚ ਹੋਣ ਦੀ ਗੱਲ ਕਹੀ ਜਾ ਰਹੀ ਹੈ।
