Connect with us

Canada

ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ ਬੂਥ ਪੱਧਰੀ ਕੈਂਪ ਅੱਜ

Published

on

ਪਟਿਆਲਾ:

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 4 ਸਤੰਬਰ ਨੂੰ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਬੂਥ ਪੱਧਰੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਬੀ.ਐਲ.ਓਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਰਾਂ ਕੋਲੋਂ ਪੋਲਿੰਗ ਬੂਥ ਉਤੇ ਫਾਰਮ ਨੰਬਰ 6-ਬੀ ਪ੍ਰਾਪਤ ਕਰਨਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਵੱਲੋਂ ਆਧਾਰ ਡਾਟਾ ਇਕੱਤਰ ਕਰਨ ਲਈ ਹਰੇਕ ਮਹੀਨੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਸਬੰਧੀ ਕੈਂਪ 4 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ, ਇਸ ਲਈ  ਵੱਧ ਤੋਂ ਵੱਧ ਵੋਟਰ ਇਸ ਕੈਂਪ ਦਾ ਲਾਭ ਉਠਾ ਕੇ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ।

ਉਨ੍ਹਾਂ ਦੱਸਿਆ ਕਿ ਅਗਲੇ ਵਿਸ਼ੇਸ਼ ਕੈਂਪ 16 ਅਕਤੂਬਰ 2022, 20 ਨਵੰਬਰ 2022, 04 ਦਸੰਬਰ 2022, 08 ਜਨਵਰੀ 2023, 05 ਫਰਵਰੀ 2023 ਅਤੇ 05 ਮਾਰਚ 2023 ਨੂੰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਰਜਿਸਟਰਡ ਵੋਟਰ, ਵੋਟਰ ਹੈਲਪਲਾਈਨ ਐਪ ਐਨ.ਵੀ.ਐਸ.ਪੀ. ਅਤੇ ਫਾਰਮ ਨੰਬਰ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤੇ 11 ਦਸਤਾਵੇਜ਼ਾਂ ਵਿੱਚੋਂ ਕਿਸੇ ਦੀ ਵੀ ਇਕ ਦੀ ਜਾਣਕਾਰੀ ਭਰ ਕੇ ਰਜਿਸਟਰੇਸ਼ਨ ਕਰਵਾ ਸਕਦਾ ਹੈ।