Connect with us

Punjab

ਬ੍ਰਮ ਸ਼ੰਕਰ ਜਿੰਪਾ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਨਹਿਰੀ ਮੋਘੇ ਬੰਦ ਕਰਨ ਦੇ ਹੁਕਮ

Published

on

ਚੰਡੀਗੜ੍ਹ: ਸੂਬੇ ਵਿੱਚ ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਹਿਰਾਂ ਤੇ ਮਾਈਨਰਾਂ ਵਿੱਚ ਕੁੱਝ ਕਿਸਾਨਾਂ ਵੱਲੋਂ ਬਣਾਏ ਗਏ ਨਾਜਾਇਜ ਮੋਘੇ ਬੰਦ ਕਰਨ ਤੋਂ ਇਲਾਵਾ ਭੰਨੇ-ਤੋੜੇ ਮੋਘਿਆਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ।

ਇਹ ਹਦਾਇਤਾਂ ਕੈਬਨਿਟ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਖੇਤਰਾਂ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਦਿੱਤੀਆਂ ਜਿਹੜੇ ਇਲਾਕਿਆਂ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਦੀ ਸਮੱਸਿਆ ਆਉਂਦੀ ਹੈ। ਇਸ ਮੀਟਿੰਗ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਹਾਜ਼ਰ ਸਨ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਭੰਨੇ-ਤੋੜੇ ਮੋਘਿਆਂ ਦੀ ਮੁਰੰਮਤ ਕਰਨ ਅਤੇ ਮਾਈਨਰਾਂ/ਰਜਬਾਹਿਆਂ ਦੀ ਸਫ਼ਾਈ ਤੇ ਮੁਰੰਮਤ ਦੇ ਕੰਮ ਨੂੰ ਮੁਕੰਮਲ ਕਰਨ ਲਈ ਵੀ ਕਿਹਾ।

ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਅਰਨੀਵਾਲਾ, ਭਾਗਸਰ, ਲਾਧੂਕਾ, ਮਮਦੋਟ, ਲਕਸ਼ਮਣ, ਬਰਕਤਵਾਹ ਅਤੇ ਫੈਜ਼ਵਾਹ ਮਾਈਨਰ ਦੀ ਮੁਰੰਮਤ/ਸਫਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦਸ਼ਸ ਦਿੱਤੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਨਹਿਰੀ ਪਾਣੀ ਦੀ ਚੋਰੀ ਸਬੰਧੀ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੈਰ-ਕਾਨੂੰਨੀ ਵਰਤਾਰੇ ਨੂੰ ਰੋਕਣ ਲਈ ਅਚਨਚੇਤ ਨਿਰੀਖਣ ਕਰਨ ਤਾਂ ਜੋ ਟੇਲਾਂ ਵਾਲੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਦਾ ਬਣਦਾ ਹਿੱਸਾ ਮਿਲ ਸਕੇ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕਿ੍ਰਸ਼ਨ ਕੁਮਾਰ, ਮੁੱਖ ਇੰਜਨੀਅਰ ਨਹਿਰਾਂ ਈਸ਼ਵਰ ਗੋਇਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।