Punjab
BREAKING: ਪੰਜਾਬ ‘ਚ ਬੰਦ ਹੋਣਗੇ ਸਾਰੇ ਟੋਲ ਪਲਾਜ਼ੇ
23 ਅਕਤੂਬਰ 2023: ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਨੇ 15 ਨਵੰਬਰ ਤੋਂ ਸਾਰੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। ਉੱਤਰ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਹੈ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੀ। ਇਸ ਲਈ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਜਰਨੈਲ ਸਿੰਘ ਕਾਲੇਕੇ ਅਤੇ ਅਮਰਜੀਤ ਸਿੰਘ ਮੋਹਰੀ ਨੇ ਦੱਸਿਆ ਕਿ 23-24 ਅਕਤੂਬਰ ਨੂੰ ਸੂਬੇ ਭਰ ਦੇ ਕਾਰਪੋਰੇਟ ਘਰਾਣਿਆਂ ਵਿੱਚ ਪੀ.ਐਮ. ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਮਨਾਇਆ ਜਾਵੇਗਾ ਦੁਸਹਿਰਾ ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਸਾਰੀਆਂ ਫਸਲਾਂ ਦੇ ਭਾਅ ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇ ਅਤੇ ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਕੀਤੀ ਜਾਵੇ। ਇੰਨਾ ਹੀ ਨਹੀਂ ਕਿਸਾਨ ਆਗੂਆਂ ਨੇ ਮਨਰੇਗਾ ਤਹਿਤ ਮਜ਼ਦੂਰਾਂ ਨੂੰ 200 ਦਿਨ ਦਾ ਰੁਜ਼ਗਾਰ, ਨਸ਼ਿਆਂ ‘ਤੇ ਪਾਬੰਦੀ ਅਤੇ ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ।