Connect with us

National

BREAKING:ਅਮੂਲ ਨੇ ਵਧਾਈ ਉਤਪਾਦ ਦੀਆਂ ਕੀਮਤਾਂ, ਫੁੱਲ ਕਰੀਮ ਦੁੱਧ ਦੀ ਕੀਮਤ ‘ਚ 3 ਰੁਪਏ ਪ੍ਰਤੀ ਲੀਟਰ ‘ਚ ਕੀਤਾ ਵਾਧਾ

Published

on

ਬਜਟ ਪੇਸ਼ ਹੋਣ ਤੋਂ ਦੋ ਦਿਨ ਬਾਅਦ ਹੀ ਅਮੂਲ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਫੁੱਲ ਕਰੀਮ ਦੁੱਧ 63 ਰੁਪਏ ਦੀ ਥਾਂ 66 ਰੁਪਏ ਪ੍ਰਤੀ ਲੀਟਰ, ਮੱਝ ਦਾ ਦੁੱਧ 65 ਰੁਪਏ ਦੀ ਥਾਂ 70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਅਮੂਲ ਦਹੀਂ ਅਤੇ ਹੋਰ ਉਪ-ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਵਧੀਆਂ ਕੀਮਤਾਂ 3 ਫਰਵਰੀ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਅਕਤੂਬਰ 2022 ਵਿੱਚ, ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।

ਅਮੂਲ ਤੋਂ ਇਲਾਵਾ ਪਰਾਗ ਅਤੇ ਮਦਰ ਡੇਅਰੀ ਨੇ ਵੀ ਦੁੱਧ ਅਤੇ ਦੁੱਧ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।