Connect with us

Punjab

Breaking: CM ਭਗਵੰਤ ਮਾਨ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕੀਤੇ ਵੱਡੇ ਐਲਾਨ

Published

on

ਅੰਮ੍ਰਿਤਸਰ 14ਸਤੰਬਰ 2023:  ਦਿੱਲੀ ਦੇ ਸੀਐਮ ਤੇ ਆਮ ਆਦਮੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ 3 ਦਿਨਾਂ ਪੰਜਾਬ ਦੌਰੇ ‘ਤੇ ਹਨ। ਇਸੇ ਕਾਰਨ ਅੱਜ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਸਮੇਤ ਅੰਮ੍ਰਿਤਸਰ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸੀ.ਐਮ. ਮਾਨ ਨੇ ਦੱਸਿਆ ਕਿ 6 ਕਰੋੜ ਰੁਪਏ ਦੀ ਲਾਗਤ ਵਾਲਾ ਨਵਾਂ ਟਰਾਂਸਫਾਰਮਰ 220 ਕੇਵੀ ਸਬ-ਸਟੇਸ਼ਨ ਅਤੇ 66 ਕੇ.ਵੀ ਸਬ-ਸਟੇਸ਼ਨ ਮਈ 2024 ਤੱਕ ਬਣ ਕੇ ਤਿਆਰ ਹੋ ਜਾਵੇਗਾ। ਇਹ ਅੰਮ੍ਰਿਤਸਰ ਦੇ ਲੋਪੋਕੇ, ਰਾਮ ਤੀਰਥ ਅਤੇ ਫੋਕਲ ਪੁਆਇੰਟ ਵਿੱਚ ਬਣਾਏ ਜਾਣਗੇ। ਪਾਣੀ ਦੀ ਸਮੱਸਿਆ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਖੇਤਾਂ ਨੂੰ ਪਾਣੀ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਉਦਯੋਗਾਂ ਨੂੰ ਵੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਨੀਤੀ ਪਸੰਦ ਨਹੀਂ ਹੈ ਤਾਂ ਆ ਕੇ ਗੱਲ ਕਰੋ, ਅਸੀਂ ਬਦਲ ਦੇਵਾਂਗੇ।

ਸੀ.ਐਮ. ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੈਲਾਨੀਆਂ ਨਾਲ ਸਬੰਧਤ ਪੁਲਿਸ ਫੋਰਸ ਬਣਾਉਣ ਜਾ ਰਹੇ ਹਨ। ਅੰਮ੍ਰਿਤਸਰ ਤੋਂ ਟੂਰਿਸਟ ਪੁਲਿਸ ਯੂਨਿਟ ਦਾ ਗਠਨ ਕੀਤਾ ਜਾਵੇਗਾ। ਟਰੈਫਿਕ ਨੂੰ ਕਾਫੀ ਹੱਦ ਤੱਕ ਕੰਟਰੋਲ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਸੜਕ ਸੁਰੱਖਿਆ ਬਲਾਂ ਦਾ ਗਠਨ ਕੀਤਾ ਜਾ ਰਿਹਾ ਹੈ। ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਰੋਡ ਪੁਲਿਸ ਫੋਰਸ ਬਣਨ ਜਾ ਰਹੀ ਹੈ। ਦੁਬਈ ਵਰਗੀ ਪੁਲਿਸ ਫੋਰਸ ਕੋਲ ਵਾਹਨ ਹੋਣਗੇ। ਪੁਲਿਸ ਅਤੇ ਟ੍ਰੈਫਿਕ ਵਿੱਚ ਏ.ਆਈ ਦੀ ਵਰਤੋਂ ਕਰੇਗਾ। ਸੀ.ਐਮ. ਮਾਨ ਨੇ ਕਿਹਾ ਕਿ ਪੁਲਿਸ ਚਲਾਨ ਕੱਟਣ ਲਈ ਸੁਰੱਖਿਆ ਫੋਰਸ ਨਹੀਂ ਬਣਾ ਰਹੀ ਹੈ। ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਇਹ ਬਣਾਏ ਜਾ ਰਹੇ ਹਨ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾਵੇਗੀ।

ਇਸ ਨਾਲ ਸੀ.ਐਮ. ਮਾਨ ਨੇ ਦੱਸਿਆ ਕਿ ਪੰਜਾਬ ਦੇ ਦੋ ਸ਼ਹਿਰਾਂ ਪਟਿਆਲਾ ਅਤੇ ਅੰਮ੍ਰਿਤਸਰ ਦੀ ਚੋਣ ਕੀਤੀ ਗਈ ਹੈ, ਜਿੱਥੇ ਈ-ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਹ ਬੱਸਾਂ ਹਵਾਈ ਅੱਡੇ ਤੋਂ ਬੱਸ ਸਟੈਂਡ, ਰਾਮ ਤੀਰਥ, ਬਾਘਾ ਬਾਰਡਰ, ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੱਕ ਹਰ 10-15 ਮਿੰਟ ਬਾਅਦ ਉਪਲਬਧ ਹੋਣਗੀਆਂ। ਪਹਿਲਾਂ ਅੰਮ੍ਰਿਤਸਰ ਵਿੱਚ ਈ-ਬੱਸਾਂ ਚਲਾਈਆਂ ਜਾਣਗੀਆਂ। ਦਿੱਲੀ ਏਅਰਪੋਰਟ ‘ਤੇ ਪੰਜਾਬ ਹੈਲਪ ਸੈਂਟਰ ਖੋਲ੍ਹਿਆ ਜਾਵੇਗਾ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਦਿੱਕਤ ਨਾ ਆਵੇ। ਅੱਗੇ ਸੀ.ਐਮ ਮਾਨ ਨੇ ਦੱਸਿਆ ਕਿ ਦਿੱਲੀ ਦੇ ਕਾਰੋਬਾਰੀ ਅਰਵਿੰਦ ਕੇਜਰੀਵਾਲ ‘ਤੇ ਭਰੋਸਾ ਕਰਦੇ ਹਨ, ਦਿੱਲੀ ‘ਚ ਵੈਟ 12 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰ ਦਿੱਤਾ ਗਿਆ ਹੈ।