Punjab
Breaking: ਪਿੰਡ ਦੇ ਵਿਕਾਸ ਲਈ CM ਮਾਨ ਨੇ ਨਵੇਂ ਹੁਕਮ ਕੀਤੇ ਜਾਰੀ , ਟਵੀਟ ਕਰਕੇ ਲਿਖਿਆ ਇਹ…

ਚੰਡੀਗੜ੍ਹ 21ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਪਿੰਡ ਦੇ ਵਿਕਾਸ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਸੀ.ਐਮ ਮਾਨ ਨੇ ਇੱਕ ਟਵੀਟ ਵਿੱਚ ਲਿਖਿਆ, “ਅੱਜ ਮੈਂ ਪਿੰਡਾਂ ਨੂੰ ਵਿਕਾਸ ਵੱਲ ਲਿਜਾਣ ਦੇ ਆਦੇਸ਼ ਦਿੱਤੇ ਹਨ.. ਜਿਵੇਂ ਕਿ ਮੈਂ ਕਿਹਾ ਹੈ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਗ੍ਰਾਮ ਪੰਚਾਇਤ ਅਤੇ ਸਰਪੰਚ ਦੀ ਚੋਣ ਕਰਨਗੇ, ਉਸ ਪੰਚਾਇਤ ਨੂੰ ‘ਮੁੱਖ ਮੰਤਰੀ ਗ੍ਰਾਮ ਏਕਤਾ ਸਨਮਾਨ’ ਦਿੱਤਾ ਜਾਵੇਗਾ। 5 ਲੱਖ ਰੁਪਏ ਜਾਰੀ ਕੀਤੇ ਜਾਣਗੇ। ਮੈਂ ਉਮੀਦ ਕਰਦਾ ਹਾਂ ਕਿ ਵੱਧ ਤੋਂ ਵੱਧ ਪਿੰਡ ਸਾਡੇ ਫੈਸਲੇ ਨੂੰ ਲਾਗੂ ਕਰਨਗੇ ਅਤੇ ਕਿਸੇ ਵੀ ਸਿਆਸੀ ਪਾਰਟੀ ਦੀ ਬਜਾਏ ਪਿੰਡ ਦਾ ਸਰਪੰਚ ਚੁਣ ਕੇ ਪਿੰਡਾਂ ਨੂੰ ਵਿਕਾਸ ਵੱਲ ਲੈ ਜਾਣਗੇ।
ਮਹੱਤਵਪੂਰਨ ਗੱਲ ਇਹ ਹੈ ਕਿ ਸੀਐਮ ਮਾਨ ਨੇ ਪਹਿਲਾਂ ਵੀ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਇਸ ਵਾਰ ਪਿੰਡ ਦੀਆਂ ਪੰਚਾਇਤੀ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਜਾਣ। ਸਰਪੰਚ ਪਿੰਡ ਦਾ ਹੋਵੇ ਨਾ ਕਿ ਕਿਸੇ ਪਾਰਟੀ ਦਾ। ਇਸ ਕਾਰਨ ਸੀਐਮ ਮਾਨ ਨੇ ਨਵੇਂ ਹੁਕਮ ਜਾਰੀ ਕੀਤੇ ਹਨ।