Jalandhar
BREAKING: ਜਲੰਧਰ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ

15ਅਕਤੂਬਰ 2023: ਜਲੰਧਰ ਦੇ ਨੂਰਮਹਿਲ ‘ਚ ਐਤਵਾਰ ਸਵੇਰੇ ਫਿਲੌਰ ਥਾਣੇ ਦੀ ਪੁਲਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਐਨਕਾਊਂਟਰ ਵਿੱਚ ਦੋ ਪੁਲਿਸ ਕਰਮੀਆਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਇੱਕ ਤਸਕਰ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ। ਫਿਲੌਰ ਪੁਲਿਸ ਐਤਵਾਰ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕਰੇਗੀ।ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਗੋਲੀਆਂ ਚਲਾਈਆਂ ਗਈਆਂ|