Delhi
BREAKING: ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
25ਅਗਸਤ 2023: ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ 24 ਜੁਲਾਈ ਨੂੰ ਸੁਣਵਾਈ ਹੋਈ ਸੀ। ਸੁਪਰੀਮ ਕੋਰਟ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਜੈਨ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਇਸ ਮਾਮਲੇ ‘ਚ ਪਿਛਲੀ ਸੁਣਵਾਈ 10 ਜੁਲਾਈ ਨੂੰ ਹੋਈ ਸੀ, ਜਿਸ ‘ਚ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਸੀ।