Connect with us

Amritsar

BREAKING:ਅੰਮ੍ਰਿਤਸਰ ‘ਚ ਫੜੀ ਗਈ 37 ਕਰੋੜ ਦੀ ਹੈਰੋਇਨ,ਡਰੋਨ ਰਾਹੀਂ ਦੇਰ ਰਾਤ ਕੀਤੀ ਗਈ ਘੁਸਪੈਠ

Published

on

ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਤੀ ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ । ਪਰ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਨ ਤੋਂ ਬਾਅਦ ਨਾ ਸਿਰਫ ਡਰੋਨ ਨੂੰ ਵਾਪਸ ਭੇਜ ਦਿੱਤਾ, ਸਗੋਂ ਇਸ ਰਾਹੀਂ ਸੁੱਟੀ ਗਈ 37 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ।

ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਡਰੋਨ ਨੇ ਅੱਧੀ ਰਾਤ ਨੂੰ ਅੰਮ੍ਰਿਤਸਰ ਸਰਹੱਦ ’ਤੇ ਇੱਕ ਵਾਰ ਫਿਰ ਘੁਸਪੈਠ ਕੀਤੀ ਹੈ। ਪਰ ਚੌਕਸ ਜਵਾਨਾਂ ਨੇ ਡਰੋਨ ਦੀ ਆਵਾਜ਼ ਨੂੰ ਪਛਾਣ ਲਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਡਰੋਨ ਦੁਆਰਾ ਇੱਕ ਵੱਡੇ ਪੈਕੇਟ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਵਾਪਸ ਚਲਾ ਗਿਆ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ।

ਉਦੋਂ ਬੀਐਸਐਫ ਜਵਾਨਾਂ ਨੂੰ ਪੀਲੇ ਰੰਗ ਦਾ ਇੱਕ ਵੱਡਾ ਪੈਕੇਟ ਮਿਲਿਆ।

ਹੁੱਕ ਅਤੇ ਪੀਲੇ ਟੇਪ ਨਾਲ ਸੀਲ
ਪਿੰਡ ਰਾਏ ਦੇ ਖੇਤਾਂ ‘ਚੋਂ ਮਿਲਿਆ ਪੈਕਟ ਪੀਲੀ ਟੇਪ ਨਾਲ ਢੱਕਿਆ ਹੋਇਆ ਸੀ। ਇਸ ਦੇ ਨਾਲ ਇੱਕ ਹੁੱਕ ਵੀ ਜੁੜਿਆ ਹੋਇਆ ਸੀ, ਜਿਸ ਰਾਹੀਂ ਇਸ ਨੂੰ ਡਰੋਨ ਤੋਂ ਸੁੱਟਿਆ ਗਿਆ ਸੀ। ਬੀਐਸਐਫ ਜਵਾਨਾਂ ਨੇ ਜਦੋਂ ਪੈਕਟ ਖੋਲ੍ਹਿਆ ਤਾਂ ਉਸ ਵਿੱਚ 5 ਛੋਟੇ ਪੈਕੇਟ ਮਿਲੇ।

ਜਿਸ ਦਾ ਵਜ਼ਨ ਦੇਖਿਆ ਗਿਆ ਤਾਂ ਕੁੱਲ ਵਜ਼ਨ 5.25 ਕਿਲੋ ਨਿਕਲਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 37 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।

ਬੀਤੇ ਦਿਨ ਡਰੋਨ ਅਤੇ ਖੇਪ ਜ਼ਬਤ ਕੀਤੀ ਗਈ ਸੀ
ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲ ਹੀ ‘ਚ ਅੰਮ੍ਰਿਤਸਰ ਸਰਹੱਦ ‘ਤੇ ਇਕ ਡਰੋਨ ਨੂੰ ਡੇਗ ਦਿੱਤਾ ਗਿਆ ਸੀ। ਜਦਕਿ ਤਰਨਤਾਰਨ ‘ਚ 2.5 ਕਿਲੋ ਹੈਰੋਇਨ ਦੀ ਖੇਪ ਫੜੀ ਗਈ ਹੈ।

ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਖੇਪ ਲੈਣ ਆਏ ਇੱਕ ਭਾਰਤੀ ਤਸਕਰ ਦਾ ਮੋਟਰਸਾਈਕਲ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।