Haryana
BREAKING: ਨੂਹ ‘ਚ ਮੁੜ ਤੋਂ ਬੰਦ ਹੋਇਆ ਇੰਟਰਨੈੱਟ ਸੇਵਾਵਾਂ
26ਅਗਸਤ 2023: ਹਰਿਆਣਾ ਦੇ ਨੂਹ ਵਿੱਚ ਇੱਕ ਵਾਰ ਫਿਰ ਤੋਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ । ਅੱਜ ਦੁਪਹਿਰ 12 ਵਜੇ ਤੋਂ 28 ਅਗਸਤ ਦੀ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ ।
ਦੱਸ ਦਈਏ ਕਿ 28 ਅਗਸਤ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਬ੍ਰਜਮੰਡਲ ਯਾਤਰਾ ਨੂੰ ਫਿਰ ਤੋਂ ਕੱਢਣ ਦਾ ਐਲਾਨ ਕੀਤਾ ਸੀ, ਜਦਕਿ ਨੂਹ ਪ੍ਰਸ਼ਾਸਨ ਨੇ ਯਾਤਰਾ ਨੂੰ ਮੁਲਤਵੀ ਕਰਨ ਲਈ ਕਿਹਾ ਸੀ ਪਰ ਹਿੰਦੂ ਸੰਗਠਨ ਸ਼ੋਭਾ ਯਾਤਰਾ ਕੱਢਣ ‘ਤੇ ਅੜੇ ਹੋਏ ਹਨ। ਇਸ ਕਾਰਨ ਨੂਹ ਦੇ ਡਿਪਟੀ ਕਮਿਸ਼ਨਰ ਨੇ ਕੱਲ੍ਹ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਨੂਹ ਇੰਟਰਨੈੱਟ ਸੇਵਾ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਜਿਸ ਤੋਂ ਬਾਅਦ ਅੱਜ ਹਰਿਆਣਾ ਦੇ ਗ੍ਰਹਿ ਸਕੱਤਰ ਵੱਲੋਂ 26 ਅਗਸਤ ਤੋਂ 28 ਅਗਸਤ ਤੱਕ ਇੰਟਰਨੈੱਟ ਸੇਵਾ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
31 ਜੁਲਾਈ ਤੋਂ 13 ਅਗਸਤ ਤੱਕ ਇੰਟਰਨੈੱਟ ਬੰਦ ਸੀ
ਇਸ ਤੋਂ ਪਹਿਲਾਂ 31 ਜੁਲਾਈ ਨੂੰ ਨੂਹ ‘ਚ ਹਿੰਦੂ ਸੰਗਠਨਾਂ ਦੀ ਬ੍ਰਜਮੰਡਲ ਯਾਤਰਾ ਦੌਰਾਨ ਹਿੰਸਾ ਭੜਕ ਗਈ ਸੀ, ਜਿਸ ‘ਚ 6 ਲੋਕਾਂ ਦੀ ਜਾਨ ਚਲੀ ਗਈ ਸੀ। ਫਿਰ 31 ਜੁਲਾਈ ਤੋਂ 13 ਅਗਸਤ ਤੱਕ ਨੂਹ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰੱਖੀਆਂ ਗਈਆਂ। 13 ਅਗਸਤ ਦੀ ਅੱਧੀ ਰਾਤ 12 ਵਜੇ ਜਦੋਂ ਜਨਜੀਵਨ ਆਮ ਵਾਂਗ ਹੋ ਗਿਆ ਤਾਂ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ।