Connect with us

World

BREAKING:ਕੈਨੇਡਾ ‘ਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਨਿੱਝਰ ਦਾ ਹੋਇਆ ਕ+ਤ+ਲ…

Published

on

ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨਿੱਝਰ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦਾ ਮੁਖੀ ਸੀ। ਉਹ ਕੈਨੇਡਾ ਵਿੱਚ ਰਹਿੰਦਿਆਂ ਲੰਮੇ ਸਮੇਂ ਤੋਂ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਨੂੰ ਹਵਾ ਦੇ ਰਿਹਾ ਸੀ।

ਮੁੱਢਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ ਨਿੱਝਰ ਨੂੰ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ।

ਬੀਤੀ ਰਾਤ ਅੱਤਵਾਦੀ ਨਿੱਝਰ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਨਿੱਝਰ ਨੂੰ ਕਾਰ ‘ਚੋਂ ਉਤਰਨ ਦਾ ਸਮਾਂ ਨਹੀਂ ਮਿਲਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਸੂਤਰਾਂ ਅਨੁਸਾਰ ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਪੰਜਾਬੀ ਅਤੇ ਇੱਕ ਚੀਨੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਇਸ ਦੀ ਰਸਮੀ ਪੁਸ਼ਟੀ ਨਹੀਂ ਹੋਈ ਹੈ।

ਉਹ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਵੀ ਕਰੀਬੀ ਸੀ। NIA ਨੇ ਹਾਲ ਹੀ ‘ਚ 40 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਸੀ, ਉਸ ‘ਚ ਨਿੱਝਰ ਦਾ ਨਾਂ ਵੀ ਸੀ। ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਰਾਏਸ਼ੁਮਾਰੀ ਕਰਵਾਉਣ ਵਿੱਚ ਵੀ ਉਸਦੀ ਭੂਮਿਕਾ ਸੀ। NIA ਨੇ ਉਸ ਦੇ ਖਿਲਾਫ ਅੱਤਵਾਦੀ ਸਾਜਿਸ਼ ਰਚਣ ਦੇ ਦੋਸ਼ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਉਸ ਨੂੰ ਭਗੌੜਾ ਵੀ ਐਲਾਨ ਦਿੱਤਾ ਗਿਆ ਸੀ।