Punjab
BREAKING: 8.49 ਕਰੋੜ ਦੀ ਲੁੱਟ ਦੀ ਮਾਸਟਰਮਾਈਂਡ ਹਸੀਨਾ ਪਤੀ ਸਣੇ ਉਤਰਾਖੰਡ ਤੋਂ ਗ੍ਰਿਫ਼ਤਾਰ
ਉਤਰਾਖੰਡ17 JUNE 2023: ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਸੀਐਮਐਸ ਕੰਪਨੀ ਤੋਂ 8.5 ਕਰੋੜ ਰੁਪਏ ਦੀ ਲੁੱਟ ਦੀ ਮਾਸਟਰ ਮਾਈਂਡ ਮਨਦੀਪ ਕੌਰ ਮੋਨਾ ਉਰਫ਼ ਡਾਕੂ ਹਸੀਨਾ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਪੁਲਿਸ ਨੂੰ ਸ਼ਾਬਾਸ਼ੀ ਦਿੱਤੀ ਹੈ, ਉੱਥੇ ਹੀ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਬਹੁ-ਕਰੋੜੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ।ਦੱਸ ਦੇਈਏ ਕਿ ਪੁਲਿਸ ਨੇ ਲੁੱਟ ਦੀ ਸਾਰੀ ਵਾਰਦਾਤ ਨੂੰ ਸੁਲਝਾ ਲਿਆ ਹੈ ਅਤੇ ਪਹਿਲਾਂ ਹੀ ਛੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਉਪਰੋਕਤ ਜਾਣਕਾਰੀ ਮੁਤਾਬਿਕ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਖੁਦ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ 100 ਘੰਟਿਆਂ ਵਿੱਚ ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਸਾਂਝੇ ਆਪ੍ਰੇਸ਼ਨ ਨੇ ਸੀ.ਐਮ.ਐਸ. ਕੰਪਨੀ ਦੀ ਲੁੱਟ ਸੁਲਝ ਗਈ।