Connect with us

Punjab

Breaking New: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ‘ਚ ਕੀਤਾ ਸ਼ਿਫਟ

Published

on

ਨਾਭਾ 1 ਅਕਤੂਬਰ 2023: ਡਰੱਗਜ਼ ਮਾਮਲੇ ‘ਚ ਗ੍ਰਿਫਤਾਰ ਸੁਖਪਾਲ ਖਹਿਰਾ ਨੂੰ ਨਾਭਾ ਜੇਲ ਦੇ ਵਿੱਚ ਸ਼ਿਫਟ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਖਹਿਰਾ ਨੂੰ ਮੁਕਤਸਰ ਜੇਲ੍ਹ ਤੋਂ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸੁਖਪਾਲ ਖਹਿਰਾ ਦੀ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਜਲਾਲਾਬਾਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦੇਈਏ ਕਿ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਬੀਤੇ ਦਿਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਵਿੱਚ ਉਨ੍ਹਾਂ ਦੀ ਪੇਸ਼ੀ ਦੌਰਾਨ ਵੱਡੇ ਕਾਂਗਰਸੀ ਆਗੂ ਹਾਜ਼ਰ ਸਨ। ਦੱਸ ਦੇਈਏ ਕਿ ਸੁਖਪਾਲ ਖਹਿਰਾ ਨੂੰ 8 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੀਨੀਅਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਲ ਹੀ ਵਿੱਚ ਚੰਡੀਗੜ੍ਹ ਦੇ ਸੈਕਟਰ-5 ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਦਰਅਸਲ 2015 ਦੇ ਡਰੱਗਜ਼ ਮਾਮਲੇ ‘ਚ ਬਣੀ SIT ਦੀ ਜਾਂਚ ‘ਚ ਵੱਡਾ ਖੁਲਾਸਾ ਹੋਇਆ ਸੀ, ਜਿਸ ‘ਚ ਖਹਿਰਾ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ।