Punjab
Breaking News: ਚੰਡੀਗੜ੍ਹ ‘ਚ ਕੋਰੋਨਾ ਦੇ 6 ਨਵੇਂ ਮਰੀਜ਼ਾ ਦੀ ਹੋਈ ਪੁਸ਼ਟੀ

ਚੰਡੀਗੜ੍ਹ, 26 ਅਪ੍ਰੈਲ: ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ ਪਰ ਕਈ ਅਜਿਹੇ ਇਲਾਕੇ ਵੀ ਹਨ ਜਿੱਥੇ ਕੋਰੋਨਾ ਤੋ ਨਿਜ਼ਾਤ ਮਿਲ ਚੁੱਕੀ ਹੈ ਪਰ ਚੰਡੀਗੜ੍ਹ ‘ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਕਹਿਰ ਕਾਰਨ ਚੰਡੀਗੜ੍ਹ ਵਿਚ ਹੁਣ ਤੱਕ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 36 ਹੋ ਗਈ ਹੈ ਜਦਕਿ ਇਨ੍ਹਾਂ ਵਿਚੋਂ 17 ਮਰੀਜ਼ ਇਲਾਜ ਹੋਣ ਉਪਰੰਤ ਆਪਣੇ ਘਰ ਜਾ ਚੁੱਕੇ ਹਨ। ਇਸ ਦੇ ਇਲਾਵਾ ਹੁਣ 19 ਕਰੋਨਾ ਪਾਜ਼ਿਟਿਵ ਮਰੀਜ਼ਾਂ ਦਾ ਸੈਕਟਰ-32 ਗੌਰਮੈਂਟ ਮੈਡੀਕਲ ਕਾਲਜ ਸਮੇਤ ਹੋਰਨਾਂ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।