Punjab
BREAKING NEWS:ਕੋਟਕਪੂਰਾ ਗੋਲੀਕਾਂਡ ਮਾਮਲੇ ਦਾ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਮਾਸਟਰ-ਮਾਈਂਡ ਕਰਾਰ

ਪੰਜਾਬ ਦੇ ਮਸ਼ਹੂਰ ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਮਾਮਲੇ ਵਿੱਚ ਮੰਗਲਵਾਰ ਨੂੰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2400 ਤੋਂ ਵੱਧ ਪੰਨਿਆਂ ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ।
ਦੋਵੇਂ ਬਾਦਲਾਂ ਸਮੇਤ ਸਾਬਕਾ ਡੀਜੀਪੀ-ਐਸਐਸਪੀ ਮੁੱਖ ਮੁਲਜ਼ਮ
ਦੱਸਿਆ ਜਾ ਰਿਹਾ ਹੈ ਕਿ 2400 ਪੰਨਿਆਂ ਦੇ ਚਲਾਨ ਦੇ ਕਾਲਮ 4 ਵਿੱਚ ਸੁਖਬੀਰ ਸਿੰਘ ਬਾਦਲ, ਸੁਮੇਧ ਸਿੰਘ ਸੈਣੀ ਸਾਬਕਾ ਡੀਜੀਪੀ, ਪ੍ਰਕਾਸ਼ ਸਿੰਘ ਬਾਦਲ, ਪਰਮਰਾਜ ਸਿੰਘ ਉਮਰਨਾਗਲ ਸਾਬਕਾ ਸੀਪੀ ਲੁਧਿਆਣਾ, ਚਰਨਜੀਤ ਸ਼ਰਮਾ ਸਾਬਕਾ ਐਸਐਸਪੀ ਮੋਗਾ, ਅਮਰ ਸਿੰਘ ਚਾਹਲ ਸਾਬਕਾ ਡੀ.ਜੀ.ਪੀ. ਡੀਆਈਜੀ ਫਿਰੋਜ਼ਪੁਰ ਰੇਂਜ, ਸੁਖਮੰਦਰ ਮਾਨ ਸਾਬਕਾ ਐਸਐਸਪੀ ਫਰੀਦਕੋਟ, ਗੁਰਦੀਪ ਸਿੰਘ ਸਾਬਕਾ ਐਸਐਚਓ ਸਿਟੀ ਕੋਟਕਪੂਰਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਪਹਿਲਾ ਚਲਾਨ 24 ਫਰਵਰੀ 2023 ਨੂੰ ਪੇਸ਼ ਕੀਤਾ ਗਿਆ ਸੀ
ਪੰਜਾਬ ਸਰਕਾਰ ਤੋਂ ਦੋਸ਼ੀਆਂ ਖਿਲਾਫ ਮੁਕੱਦਮਾ ਸ਼ੁਰੂ ਕਰਨ ਲਈ ਸੀ.ਆਰ.ਪੀ.ਸੀ. ਦੀ ਧਾਰਾ 197 ਤਹਿਤ ਮਨਜ਼ੂਰੀ ਮਿਲ ਗਈ ਹੈ। ਇਹ ਮੁੱਖ ਤੌਰ ‘ਤੇ ਤੱਥਾਂ, ਦਸਤਾਵੇਜ਼ਾਂ, ਮਨਜ਼ੂਰੀ ਆਦੇਸ਼ਾਂ ਅਤੇ CFSL ਰਿਪੋਰਟ ਦੇ 2374 ਪੰਨਿਆਂ ਵਾਲੀ 112 ਪੰਨਿਆਂ ਦੀ ਪੂਰਕ ਚਾਰਜਸ਼ੀਟ ਹੈ। ਦੱਸ ਦੇਈਏ ਕਿ 24 ਫਰਵਰੀ 2023 ਨੂੰ ਐਸਆਈਟੀ ਨੇ 7000 ਪੰਨਿਆਂ ਦਾ ਧਾਰਾ 173 ਤਹਿਤ ਪਹਿਲਾ ਚਲਾਨ ਪੇਸ਼ ਕੀਤਾ ਸੀ।