Connect with us

World

BREAKING NEWS:ਅਫਗਾਨਿਸਤਾਨ ਅਤੇ ਤਾਜਿਕਸਤਾਨ ਵਿੱਚ 6.8 ਤੀਬਰਤਾ ਦਾ ਭੂਚਾਲ, ਚੀਨ ਦੇ ਨਾਲ ਲੱਗਦੇ ਇਲਾਕਿਆਂ ਨੂੰ ਕੀਤਾ ਪ੍ਰਭਾਵਿਤ

Published

on

ਵੀਰਵਾਰ ਨੂੰ ਅਫਗਾਨਿਸਤਾਨ ਅਤੇ ਤਾਜਿਕਸਤਾਨ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.8 ਮਾਪੀ ਗਈ। ਰਿਪੋਰਟਾਂ ਮੁਤਾਬਕ ਭੂਚਾਲ ਦਾ ਅਸਰ ਚੀਨ ਦੇ ਨਾਲ ਲੱਗਦੇ ਇਲਾਕਿਆਂ ‘ਚ ਵੀ ਮਹਿਸੂਸ ਕੀਤਾ ਗਿਆ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਮੁਤਾਬਕ ਤਜ਼ਾਕਿਸਤਾਨ ‘ਚ ਸਵੇਰੇ 6:07 ਵਜੇ 6.7 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਫੈਜ਼ਾਬਾਦ ਤੋਂ 265 ਕਿਲੋਮੀਟਰ ਦੂਰ ਦੱਸਿਆ ਜਾਂਦਾ ਹੈ। ਇਸ ਦਾ ਕੇਂਦਰ ਅਫਗਾਨ-ਚੀਨ ਸਰਹੱਦ ‘ਤੇ ਗੋਰਨੋ-ਬਦਾਖਸ਼ਾਨ ਸੂਬੇ ਵਿਚ ਸੀ।