Punjab
Breaking News:ਪਟਿਆਲਾ ‘ਚ ਵਾਪਰੀ ਸਵੇਰੇ ਸਵੇਰੇ ਵੱਡੀ ਘਟਨਾ, ਬੈਂਕ ਮੁਲਾਜ਼ਮ ਦਾ ਕਤਲ

ਪਟਿਆਲਾ 19 ਅਕਤੂਬਰ 2023 :ਸਵੇਰ ਦੀ ਸੈਰ ਕਰਨ ਆਏ ਇਕ ਸੇਵਾਮੁਕਤ ਬੈਂਕ ਕਰਮਚਾਰੀ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 5.30 ਵਜੇ ਸੈਰ ਕਰਨ ਆਏ ਲੋਕਾਂ ਨੇ ਦੇਖਿਆ ਕਿ ਸੜਕ ’ਤੇ ਕਿਸੇ ਦੀ ਲਾਸ਼ ਪਈ ਸੀ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਲਾਸ਼ ਬਲਬੀਰ ਸਿੰਘ (67) ਵਾਸੀ ਸੰਤ ਨਗਰ ਦੀ ਹੈ, ਜੋ ਬੈਂਕ ਆਫ ਬੜੌਦਾ ਤੋਂ ਸੇਵਾਮੁਕਤ ਹੋਇਆ ਸੀ। ਪੁਲਸ ਨੇ ਦੱਸਿਆ ਕਿ ਜਾਂਚ ‘ਚ ਪਤਾ ਲੱਗਾ ਹੈ ਕਿ ਬਲਬੀਰ ਦੀ ਚਾਕੂ ਮਾਰ ਕੇ ਹੱਤਿਆ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।