National
BREAKING NEWS:ਲਖੀਮਪੁਰ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, ਯੂਪੀ ਤੇ ਦਿੱਲੀ ‘ਚ ਰਹਿਣ ‘ਤੇ ਲੱਗੀ ਪਾਬੰਦੀ
ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਆਸ਼ੀਸ਼ ਨੂੰ 8 ਹਫ਼ਤਿਆਂ ਲਈ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੂਪੀ ਅਤੇ ਦਿੱਲੀ ‘ਚ ਰਹਿਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਹਨ। ਉਸ ‘ਤੇ ਲਖੀਮਪੁਰ ‘ਚ ਪੰਜ ਕਿਸਾਨਾਂ ਨੂੰ ਵਾਹਨ ਨਾਲ ਭਜਾਉਣ ਦਾ ਦੋਸ਼ ਸੀ।
ਯੂਪੀ ਦੇ ਲਖੀਮਪੁਰ ਜ਼ਿਲ੍ਹੇ ਦੇ ਟਿਕੁਨੀਆ ਥਾਣਾ ਖੇਤਰ ਵਿੱਚ 3 ਅਕਤੂਬਰ 2021 ਨੂੰ ਹਿੰਸਾ ਹੋਈ ਸੀ। ਦੋਸ਼ ਹੈ ਕਿ ਆਸ਼ੀਸ਼ ਮਿਸ਼ਰਾ ਦੇ ਕਹਿਣ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜੀਪ ‘ਤੇ ਚੜ੍ਹਾ ਦਿੱਤਾ ਗਿਆ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ ਸੀ। ਹਿੰਸਾ ਭੜਕਣ ਤੋਂ ਬਾਅਦ ਇਸ ਪੂਰੀ ਘਟਨਾ ‘ਚ 8 ਲੋਕਾਂ ਦੀ ਜਾਨ ਚਲੀ ਗਈ ਸੀ।