Punjab
BREAKING NEWS:ਪੰਜਾਬ ‘ਚ ਦਿਨ-ਦਿਹਾੜੇ ਬੈਂਕ ‘ਚ ਹੋਈ ਲੱਖਾਂ ਦੀ ਲੁੱਟ, ਲੁਟੇਰਿਆਂ ਪੰਜਾਬ ਨੈਸ਼ਨਲ ਬੈਂਕ ਨੂੰ ਬਣਾਇਆ ਨਿਸ਼ਾਨਾ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਨੂੰ ਨਿਸ਼ਾਨਾ ਬਣਾਇਆ।
ਜਾਣਕਾਰੀ ਮੁਤਾਬਕ ਰਾਣੀ ਕਾ ਬਾਗ ਸਥਿਤ ਪੰਜਾਬ ਨੈਸ਼ਨਲ ਬੈਂਕ ‘ਚ ਹਥਿਆਰਬੰਦ ਲੁਟੇਰੇ ਦਾਖਲ ਹੋ ਕੇ ਕੁਝ ਹੀ ਮਿੰਟਾਂ ‘ਚ 20 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਲੁਟੇਰਿਆਂ ਵੱਲੋਂ ਜਿਸ ਥਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਤੋਂ ਥੋੜੀ ਦੂਰੀ ‘ਤੇ ਹੀ ਪੁਲਿਸ ਕਮਿਸ਼ਨਰ ਦਫ਼ਤਰ ਹੈ ਅਤੇ ਪੁਲਿਸ ਥਾਣਾ ਵੀ ਥੋੜੀ ਦੂਰੀ ‘ਤੇ ਹੈ | ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।।