National
BREAKING NEWS:ਮੱਧ ਪ੍ਰਦੇਸ਼ ‘ਚ ਵੱਡਾ ਹਾਦਸਾ! ਸੁਖੋਈ-30 ‘ਤੇ ਮਿਰਾਜ-2000 ਮੋਰੇਨਾ ਨੇੜੇ ਹਾਦਸਾਗ੍ਰਸਤ

ਮੱਧ ਪ੍ਰਦੇਸ਼ ਦੇ ਮੋਰੇਨਾ ਜ਼ਿਲ੍ਹੇ ਵਿੱਚ ਹਵਾਈ ਸੈਨਾ ਦੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਕਰੈਸ਼ ਹੋ ਗਏ ਹਨ। ਬਚਾਅ ਕਾਰਜ ਜਾਰੀ ਹਨ।ਦੱਸਿਆ ਜਾ ਰਿਹਾ ਹੈ ਕਿ
ਸੁਖੋਈ-30 ਅਤੇ ਮਿਰਾਜ 2000 ਜਹਾਜ਼ ਆਪਸ ਵਿੱਚ ਟਕਰਾ ਗਏ ਅਤੇ ਕਰੈਸ਼ ਹੋ ਗਏ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।
ਰੱਖਿਆ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿੱਚ ਹਵਾਈ ਸੈਨਾ ਦਾ ਇੱਕ ਸੁਖੋਈ-30 ਐਮਕੇਆਈ ਅਤੇ ਇੱਕ ਮਿਰਾਜ-2000 ਕਰੈਸ਼ ਹੋ ਗਿਆ ਹੈ। ਦੋਵੇਂ ਜਹਾਜ਼ਾਂ ਨੇ ਗਵਾਲੀਅਰ ਏਅਰਬੇਸ ਤੋਂ ਉਡਾਣ ਭਰੀ। ਹਵਾਈ ਸੈਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫੌਜ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ।
