Delhi
BREAKING NEWS:ਦਿੱਲੀ ਤੋਂ ਆ ਰਹੀ ਵੱਡੀ ਖਬਰ, ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਦੀ ਮਿਲੀ ਧਮਕੀ
ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਹੈ। ਦਿੱਲੀ ਦੇ ਮਥੁਰਾ ਰੋਡ ‘ਤੇ ਸਥਿਤ ਦਿੱਲੀ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਫਾਇਰ ਸਰਵਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਸਮੇਤ ਹੋਰ ਟੀਮਾਂ ਮੌਕੇ ‘ਤੇ ਮੌਜੂਦ ਹਨ।
ਜਾਣਕਾਰੀ ਮੁਤਾਬਕ ਡੀਪੀਐਸ ਮਥੁਰਾ ਰੋਡ ‘ਤੇ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਬੰਬਾਂ ਦੀ ਮੌਜੂਦਗੀ ਦੀ ਜਾਣਕਾਰੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਸਕੂਲ ਪ੍ਰਸ਼ਾਸਨ ਨੂੰ ਸਵੇਰੇ 8:10 ਵਜੇ ਪੀਸੀਆਰ ਕਾਲ ਰਾਹੀਂ ਸਕੂਲ ਵਿੱਚ ਬੰਬ ਹੋਣ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਰਵਾਨਾ ਹੋ ਗਈ।
ਦੋ ਹਫ਼ਤੇ ਪਹਿਲਾਂ ਵੀ ਦੱਖਣੀ ਦਿੱਲੀ ਦੇ ਇੱਕ ਸਕੂਲ ਨੂੰ ਅਜਿਹਾ ਫ਼ੋਨ ਆਇਆ ਸੀ। ਪਰ ਹੁਣ ਤੱਕ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਹੱਥ ਖਾਲੀ ਹਨ।