Punjab
BREAKING NEWS:ਅੰਮ੍ਰਿਤਪਾਲ ਸਿੰਘ ‘ਤੇ ਹੋਈ ਵੱਡੀ ਕਾਰਵਾਈ, ਲੱਗਿਆ NSA,ਪੰਜਾਬ ਸਰਕਾਰ ਨੇ HIGHCOURT ‘ਚ ਦਿੱਤੀ ਇਹ ਜਾਣਕਾਰੀ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ਵਿੱਚ ਜਵਾਬ ਦਿੱਤਾ ਕਿ ਅੰਮ੍ਰਿਤਪਾਲ ਹਾਲੇ ਵੀ ਭਗੌੜਾ ਹੈ ਪਰ ਉਸ ’ਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਲਗਾਇਆ ਗਿਆ ਹੈ। ਉਪਰੋਕਤ ਜਾਣਕਾਰੀ ਏਜੀ ਪੰਜਾਬ ਵਿਨੋਦ ਘਈ ਨੇ ਹਾਈਕੋਰਟ ਨੂੰ ਦਿੱਤੀ ਹੈ।
ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ‘ਤੇ ਸਖਤ ਟਿੱਪਣੀ ਕਰਦੇ ਹੋਏ ਕਿਹਾ ਕਿ ਸਾਰਾ ਮਾਮਲਾ ਖੁਫੀਆ ਤੰਤਰ ਦੀ ਅਸਫਲਤਾ ਦਾ ਹੈ। ਹਾਈਕੋਰਟ ਨੇ ਪੁੱਛਿਆ ਕਿ ਜੇਕਰ ਅੰਮ੍ਰਿਤਪਾਲ ਦੇਸ਼ ਲਈ ਖਤਰਾ ਹੈ ਤਾਂ ਉਹ ਫਰਾਰ ਕਿਉਂ ਹੈ? 80 ਹਜ਼ਾਰ ਪੁਲਿਸ ਮੁਲਾਜ਼ਮ ਕੀ ਕਰ ਰਹੇ ਹਨ? ਇਸ ਮਾਮਲੇ ਦੀ ਅਗਲੀ ਸੁਣਵਾਈ 4 ਦਿਨਾਂ ਬਾਅਦ ਹੋਵੇਗੀ। ਦੱਸ ਦੇਈਏ ਕਿ ਬੀਤੇ ਦਿਨ ਆਈ.ਜੀ. ਸੁਖਚੈਨ ਗਿੱਲ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ‘ਤੇ ਐਨਐਸਏ ਲਗਾਇਆ ਜਾਵੇਗਾ ਜਦੋਂਕਿ ਅੱਜ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ‘ਤੇ ਐਨਐਸਏ ਲਗਾਏ ਜਾਣ ਬਾਰੇ ਹਾਈ ਕੋਰਟ ਵਿੱਚ ਗੱਲ ਕੀਤੀ ਹੈ।
ਇਸ ਤੋਂ ਪਹਿਲਾਂ ਅਮਰੀਪਾਲ ਦੇ 5 ਸਾਥੀਆਂ ‘ਤੇ ਪਹਿਲਾਂ ਹੀ ਐਨਐਸਏ ਲਗਾਇਆ ਜਾ ਚੁੱਕਾ ਹੈ ਅਤੇ ਉਹ ਪੁਲਿਸ ਦੀ ਗ੍ਰਿਫ਼ਤ ਵਿਚ ਹਨ ਪਰ ਅਮਰੀਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਦੂਜੇ ਪਾਸੇ ਮੁੱਖ ਮੰਤਰੀ ਮਾਨ ਨੇ ਲਾਈਵ ਹੋ ਕੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਫਰਤ ਫੈਲਾਉਣ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।