Ludhiana
BREAKING NEWS:ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ ਮਰਨ ਵਾਲਿਆਂ ਦੀ ਵਧੀ ਗਿਣਤੀ,ਕੁਝ ਦੀ ਹਾਲਤ ਦੱਸੀ ਜਾ ਰਹੀ ਨਾਜ਼ੁਕ

ਲੁਧਿਆਣਾ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿਆਸਪੁਰ ਇਲਾਕੇ ਵਿੱਚ ਗੈਸ ਲੀਕ ਹੋਈ ਹੈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇਨ੍ਹਾਂ ਵਿੱਚੋਂ 5 ਪੁਰਸ਼ ਅਤੇ 4 ਔਰਤਾਂ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ 2 ਵਿਅਕਤੀਆਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗਿਆਸਪੁਰ ਇਲਾਕੇ ਵਿੱਚ ਗੈਸ ਲੀਕ ਹੋਈ ਹੈ। ਇਸ ਹਾਦਸੇ ‘ਚ ਪਹਿਲਾ 6 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ 10 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

CM ਮਾਨ ਨੇ ਟਵੀਟ ਕਰ ਕਿਹਾ ਕਿ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ

ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਗੈਸ ਲੀਕ ਹੋਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ।
