Punjab
BREAKING NEWS:ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਤੇ ਹੋਈ ਗੋਲੀਬਾਰੀ, 4 ਦੀ ਮੌਤ
ਪੰਜਾਬ ਦੇ ਮਿਲਟਰੀ ਸਟੇਸ਼ਨ ‘ਤੇ ਬੁੱਧਵਾਰ ਯਾਨੀ ਕਿ ਅੱਜ ਗੋਲੀਬਾਰੀ ਹੋਈ ਹੈ। ਫੌਜ ਨੇ ਦੱਸਿਆ ਕਿ ਬਠਿੰਡਾ ‘ਚ ਹੋਏ ਇਸ ਹਮਲੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਮਾਰੇ ਗਏ ਲੋਕ ਸੈਨਿਕ ਹਨ ਜਾਂ ਆਮ ਨਾਗਰਿਕ।
ਫੌਜ ਨੇ ਦੱਸਿਆ ਕਿ ਗੋਲੀਬਾਰੀ ਸਵੇਰੇ 4:35 ਵਜੇ ਅਫਸਰਾਂ ਦੀ ਮੇਸ ਦੇ ਅੰਦਰ ਹੋਈ। ਮਿਲਟਰੀ ਸਟੇਸ਼ਨ ‘ਚ ਸਰਚ ਆਪਰੇਸ਼ਨ ਜਾਰੀ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਫੌਜ ਨੇ ਅਜੇ ਤੱਕ ਇਸ ਨੂੰ ਅੱਤਵਾਦੀ ਹਮਲਾ ਨਹੀਂ ਕਿਹਾ ਹੈ। ਨਾ ਹੀ ਇਸ ਖਦਸ਼ੇ ਤੋਂ ਇਨਕਾਰ ਕੀਤਾ ਹੈ। ਹਾਲਾਂਕਿ ਬਠਿੰਡਾ ਦੇ ਐਸਐਸਪੀ ਨੇ ਕਿਹਾ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ। ਪੁਲਿਸ ਨੂੰ ਛਾਉਣੀ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ।
ਛਾਉਣੀ ਵਿੱਚੋਂ ਦਾਖ਼ਲੇ ਅਤੇ ਬਾਹਰ ਨਿਕਲਣ ’ਤੇ ਪਾਬੰਦੀਆਂ
ਛਾਉਣੀ ਦੇ ਅੰਦਰ ਲੋਕਾਂ ਦੇ ਦਾਖਲੇ ਅਤੇ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕੇਂਦਰੀ ਏਜੰਸੀਆਂ ਨੂੰ ਵੀ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਛਾਉਣੀ ਪਹੁੰਚ ਰਹੇ ਹਨ। ਬਠਿੰਡਾ ਛਾਉਣੀ ਏਸ਼ੀਆ ਦੀ ਸਭ ਤੋਂ ਵੱਡੀ ਫੌਜੀ ਛਾਉਣੀ ਹੈ।