Punjab
BREAKING NEWS:ਭਾਜਪਾ ‘ਚ ਸ਼ਾਮਿਲ ਹੋਵੇਗੀ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਪ੍ਰਨੀਤ ਕੌਰ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ
ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਬੈਠਕ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਅਮਿਤ ਸ਼ਾਹ ਦੀ ਪਟਿਆਲਾ ‘ਚ ਰੈਲੀ ਦੌਰਾਨ ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ ਹੋਣ ਵਾਲੀ ਸੀ ਪਰ ਹੁਣ ਅਮਿਤ ਸ਼ਾਹ ਦੇ ਕਿਸੇ ਜ਼ਰੂਰੀ ਕੰਮ ਕਾਰਨ ਉਨ੍ਹਾਂ ਦੀ 29 ਜਨਵਰੀ ਨੂੰ ਪਟਿਆਲਾ ‘ਚ ਹੋਣ ਵਾਲੀ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ।
ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਪ੍ਰਨੀਤ ਕੌਰ ਹੁਣ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰ ਸਕਦੀ ਹੈ ਜਾਂ ਦਿੱਲੀ ਜਾ ਕੇ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ। ਫਿਲਹਾਲ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।