National
BREAKING NEWS:ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਗੰਗਾਰਾਮ ਹਸਪਤਾਲ ‘ਚ ਕਰਵਾਇਆ ਦਾਖਲ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ| ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਵੀਰਵਾਰ ਨੂੰ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਦਾ ਇਲਾਜ ਚੈਸਟ ਮੈਡੀਸਨ ਵਿਭਾਗ ਦੇ ਸੀਨੀਅਰ ਕੰਸਲਟੈਂਟ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਸ ਤੋਂ ਪਹਿਲਾਂ 5 ਜਨਵਰੀ ਨੂੰ ਵੀ ਵਾਇਰਲ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ।