Punjab
BREAKING NEWS:ਇਨਕਮ ਟੈਕਸ ਵਿਭਾਗ ਨੇ ਪਾਦਰੀ ਅੰਕੁਰ ਨਰੂਲਾ ਦੇ ਘਰ ਮਾਰਿਆ ਛਾਪਾ

ਜਲੰਧਰ:ਆਮਦਨ ਕਰ ਵਿਭਾਗ ਨੇ ਇੱਥੋਂ ਦੇ ਚਰਚ ਆਫ ਚੰਬਰਾ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਸਣੇ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਦੀ ਟੀਮ ਵੱਲੋਂ ਸਵੇਰੇ 6 ਵਜੇ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਕਿਸੇ ਵੀ ਵਿਅਕਤੀ ਨੂੰ ਘਰ ਦੇ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ‘ਚ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਪੰਜਾਬ ਦੇ ਮਸ਼ਹੂਰ ਚਰਚਾਂ ਅਤੇ ਪਾਦਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਹੋਈ। ਉਕਤ ਕਾਰਵਾਈ ਨੇ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਮਚਾ ਦਿੱਤੀ ਹੈ।