Amritsar
Breaking News: ਹੁਣ ਗੁਰੂ ਨਗਰੀ ‘ਚ ਦਿਨ ਦਿਹਾੜੇ ਹੋਈ ਵੱਡੀ ਲੁੱਟ, ਅੱਖਾਂ ਵਿੱਚ ਮਿਰਚਾਂ ਪਾ ਵਾਰਦਾਤ ਨੂੰ ਦਿੱਤਾ ਅੰਜ਼ਾਮ

ਅੰਮ੍ਰਿਤਸਰ: ਲੁਧਿਆਣਾ ‘ਚ ਕਰੋੜਾਂ ਦੀ ਲੁੱਟ ਤੋਂ ਬਾਅਦ ਅੱਜ ਗੁਰੂ ਨਗਰੀ ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵੱਡੀ ਲੁੱਟ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਇੱਕ ਨਿੱਜੀ ਕੰਪਨੀ ਦੇ ਮੁਲਾਜ਼ਮ ਤੋਂ 10 ਲੱਖ ਰੁਪਏ ਲੁੱਟ ਲਏ ਗਏ ਸਨ। ਲੁਟੇਰਿਆਂ ਨੇ ਮੁਲਾਜ਼ਮ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਘਟਨਾ ਜੀ.ਐਨ.ਡੀ.ਯੂ. ਦੇ ਪੁਰਾਣੇ ਚੌਕ ਨੇੜੇ ਦੀ ਦੱਸੀ ਜਾਂਦੀ ਹੈ, ਜਿੱਥੇ ਪ੍ਰਾਈਵੇਟ ਕੰਪਨੀ ਦਾ ਮੁਲਾਜ਼ਮ ਸਾਈਕਲ ਰਾਹੀਂ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਜਾ ਰਿਹਾ ਸੀ। ਇਸੇ ਦੌਰਾਨ ਲੁਟੇਰਿਆਂ ਨੇ ਮੁਲਾਜ਼ਮ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਭੱਜ ਗਏ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂਕਿ ਪੁਲੀਸ ਨੇ ਮੌਕੇ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।