Connect with us

Punjab

BREAKING NEWS:ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦਾ ਇਸ ਵੇਲੇ ਵੱਡਾ ਸਰਚ ਜਾਰੀ

Published

on

ਮੋਗਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਪੰਜਾਬ ਪੁਲਿਸ ਅੰਮ੍ਰਿਤਪਾਲ ਦੀਆਂ ਗੱਡੀਆਂ ਦਾ ਪਿੱਛਾ ਕਰ ਰਹੀ ਹੈ। ਸੂਤਰਾਂ ਮੁਤਾਬਕ ਜਲੰਧਰ ਦੇ ਮਹਿਤਪੁਰ ਇਲਾਕੇ ‘ਚ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਇਸ ਦੌਰਾਨ ਅੰਮ੍ਰਿਤਪਾਲ ਦੀ ਕਾਰ ਉਥੋਂ ਰਵਾਨਾ ਹੋ ਗਈ। ਪੁਲਿਸ ਸ਼ਾਹਕੋਟ ਵਿੱਚ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਜਾਣਕਾਰੀ ਮੁਤਾਬਕ ਰਾਮਪੁਰਾਫੂਲ ਦੇ ਮਮਦੋਟ ‘ਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ, ਉਥੇ ਅੰਮ੍ਰਿਤਪਾਲ ਨਹੀਂ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਸਵੇਰੇ 9.30 ਵਜੇ ਪਹੁੰਚਣਾ ਸੀ।

ਦੱਸ ਦੇਈਏ ਕਿ ਮੋਗਾ ‘ਚ ਕਾਫੀ ਹੰਗਾਮਾ ਹੋਇਆ। ਵੱਡੀ ਗਿਣਤੀ ‘ਚ ਪੁਲਸ ਫੋਰਸ ਤਾਇਨਾਤ ਸੀ। ਇਸ ਦੌਰਾਨ ਅਧਿਕਾਰੀ ਤੇ ਕਰਮਚਾਰੀ ਮੌਕੇ ‘ਤੇ ਮੌਜੂਦ ਸਨ। ਵਾਹਨਾਂ ਦੀ ਛਾਣਬੀਣ ਅਤੇ ਚੈਕਿੰਗ ਕੀਤੀ ਗਈ। ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਵੱਡੀ ਕਾਰਵਾਈ ਦੀ ਤਿਆਰੀ ਕਰ ਰਹੀ ਸੀ।