Connect with us

Punjab

Breaking News: ਸ਼੍ਰੋਮਣੀ ਅਕਾਲੀ ਦਲ ਨੇ ਖੁੱਲੀ ਬਹਿਸ ਸਬੰਧੀ ਕੀਤਾ ਇਹ ਐਲਾਨ

Published

on

13 ਅਕਤੂਬਰ 2023: SYL ਦੇ ਮੁੱਦੇ ਨੂੰ ਲੈ ਕੇ ਸਿਆਸੀ ਜੰਗ ਹਜੇ ਵੀ ਜਾਰੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ 1 ਨਵੰਬਰ ਨੂੰ ਹੋਣ ਵਾਲੀ ਮਹਾਂ ਡਿਬੇਟ ਦਾ ਹਿੱਸਾ ਨਹੀਂ ਬਣੇਗਾ।

ਅਕਾਲੀ ਆਗੂ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਕੇਂਦਰ ਦੀ ਸਰਵੇ ਟੀਮ 1 ਨਵੰਬਰ ਨੂੰ ਪੰਜਾਬ ਆ ਰਹੀ ਹੈ। ਕੇਂਦਰ ਦੀ ਇਸ ਟੀਮ ਨੂੰ ਪੰਜਾਬ ਵਿੱਚ ਐਸ.ਵਾਈ.ਐਲ. ਸਰਵੇਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੇਂਦਰ ਦੀਆਂ ਇਨ੍ਹਾਂ ਸਰਵੇ ਟੀਮਾਂ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਟੀਮਾਂ ਬਣਾਈਆਂ ਹਨ ਜੋ ਕੇਂਦਰ ਦੀਆਂ ਸਰਵੇ ਟੀਮਾਂ ਦਾ ਵਿਰੋਧ ਕਰਨਗੀਆਂ।

ਜ਼ਿਕਰਯੋਗ ਹੈ ਕਿ ਸੀ.ਐਮ. ਮਾਨ ਨੇ ਪਹਿਲੀ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। 1 ਨਵੰਬਰ ਨੂੰ ਲੁਧਿਆਣਾ ਵਿਖੇ ਪੀ.ਏ.ਯੂ. ਖੁੱਲ੍ਹੀ ਬਹਿਸ ਲਈ ਜਗ੍ਹਾ ਬੁੱਕ ਕੀਤੀ ਗਈ ਹੈ। ਦੱਸ ਦੇਈਏ ਕਿ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਸੀ.ਐੱਮ. ਮਾਨ ਨੇ ਖੁੱਲ੍ਹੀ ਚੁਣੌਤੀ ਦਿੱਤੀ ਹੈ, ਜਿਸ ‘ਚ ਕਈ ਅਹਿਮ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਹੋਵੇਗੀ।