Punjab
BREAKING NEWS: ਫਤਿਹਗੜ੍ਹ ਕੋਰੋਟਾਣਾ ਸਥਿਤ ਸ਼੍ਰੀ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ, ਵਿਅਕਤੀ ਦੀ ਹੋਈ ਮੌਤ

ਮੋਗਾ ਦੇ ਧਰਮਕੋਟ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਸਥਿਤ ਸ਼੍ਰੀ ਗੁਰੂਦੁਆਰਾ ਸਾਹਿਬ ਦੇ ਬਾਹਰ ਗੋਲੀ ਚਲਾਈ ਗਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਮੱਥਾ ਟੇਕਣ ਆਇਆ ਵਿਅਕਤੀ ਜਿਉਂ ਹੀ ਬਾਹਰ ਆਇਆ ਤਾਂ ਜੰਗ ਸਿੰਘ ਨਾਂ ਦੇ ਨੌਜਵਾਨ ਨੇ ਉਸ ‘ਤੇ ਗੋਲੀ ਚਲਾ ਦਿੱਤੀ ਪਰ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਜੰਗ ਸਿੰਘ ਨੇ ਖੁਦ ਨੂੰ ਗੋਲੀ ਮਾਰ ਲਈ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਗੋਲੀਬਾਰੀ ਗੁਰਦੁਆਰਾ ਸਾਹਿਬ ਦੀ ਨਵੀਂ ਕਮੇਟੀ ਨਾਲ ਪੈਸਿਆਂ ਦੇ ਹਿਸਾਬ-ਕਿਤਾਬ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਕੀਤੀ ਗਈ ਸੀ। ਫਿਲਹਾਲ ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।