Connect with us

Punjab

Breaking News: ਅਕਾਲੀ ਦਲ ਦੇ ਵੱਡੇ ਲੀਡਰ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ‘ਚ

Published

on

ਚੰਡੀਗੜ੍ਹ 26 ਅਕਤੂਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਨੂੰ ਪੁਲਿਸ ਨੇ ਚੰਡੀਗੜ੍ਹ ਸਥਿਤ ਉਸਦੇ ਘਰ ਤੋਂ ਹਿਰਾਸਤ ਵਿੱਚ ਲਿਆ ਹੈ।

ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ ਸੀ, ਜਿਸ ‘ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਪੁਲਿਸ ਬੰਟੀ ਰੋਮਾਣਾ ਖਿਲਾਫ ਵੱਡੀ ਕਾਰਵਾਈ ਕਰ ਸਕਦੀ ਹੈ।