Punjab
BREAKING NEWS:ਅੰਮ੍ਰਿਤਪਾਲ ਸਿੰਘ ਦੇ ਦੋ ਹੋਰ ਸਾਥੀਆਂ ਨੂੰ ਆਸਾਮ ਲਿਜਾਇਆ ਜਾ ਰਿਹਾ

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਦੋ ਹੋਰ ਸਾਥੀਆਂ ਨੂੰ ਆਸਾਮ ਲਿਜਾਇਆ ਗਿਆ ਹੈ। ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਦੇ ਸਾਥੀਆਂ ਕੁਲਵੰਤ ਧਾਲੀਵਾਲ ਅਤੇ ਗੁਰਿੰਦਰ ਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਲਿਜਾਇਆ ਗਿਆ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਉਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵੀ ਭੇਜਿਆ ਗਿਆ ਹੈ ਅਤੇ ਇਸ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਡਿਬਰੂਗੜ੍ਹ ਭੇਜਿਆ ਗਿਆ ਸੀ।