Punjab
Breaking: ਹੁਣ ਵੀਕੈਂਡ ‘ਤੇ ਵੀ ਖੁੱਲ੍ਹਣਗੇ ਸਿੱਖਿਆ ਵਿਭਾਗ ਦੇ ਦਫ਼ਤਰ, ਜਾਣੋ ਕਿ ਹੈ ਵਜ੍ਹਾ
2 ਸਤੰਬਰ 2023: ਸਿੱਖਿਆ ਵਿਭਾਗ ਨੇ ਵਰਕਿੰਗ ਡੇਅ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਉਹਨਾਂ ਵੱਲੋਂ ਦੱਸਿਆ ਗਿਆ ਹੈ ਕਿ 5 ਸਤੰਬਰ ਨੂੰ ਹੋਣ ਵਾਲੇ ਸਟੇਟ ਟੀਚਰ ਐਵਾਰਡ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਸਿੱਖਿਆ ਵਿਭਾਗ ਦੇ ਦਫ਼ਤਰ 2 ਅਤੇ 3 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਆਮ ਦਿਨਾਂ ਵਾਂਗ ਖੁੱਲ੍ਹਣਗੇ। ਸ਼ਨੀਵਾਰ ਅਤੇ ਐਤਵਾਰ ਨੂੰ ਸਰਕਾਰੀ ਅਤੇ ਬਹੁਤੇ ਪ੍ਰਾਈਵੇਟ ਦਫਤਰਾਂ ਵਿੱਚ ਛੁੱਟੀ ਹੁੰਦੀ ਹੈ ਪਰ ਇਸ ਵਾਰ ਇਸ ਤਰ੍ਹਾਂ ਨਹੀਂ ਹੋਵੇਗਾ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਆਉਣਾ ਪਵੇਗਾ।
ਜ੍ਹਿਨਾਂ ਵਿੱਚ ਸ਼ਾਮਲ ਹਨ
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (SEC) ਪੰਜਾਬ ਮੋਹਾਲੀ
ਡਾਇਰੈਕਟਰ, ਸਿੱਖਿਆ ਵਿਭਾਗ (ਏ.ਸੀ.), ਪੰਜਾਬ ਮੋਹਾਲੀ
ਡਾਇਰੈਕਟਰ, SCART, ਪੰਜਾਬ ਮੋਹਾਲੀ
ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਅਧਿਆਪਕ ਦਿਵਸ ਦੇ ਮੌਕੇ ‘ਤੇ ਭਾਰਤ ਸਰਕਾਰ ਦੇਸ਼ ਭਰ ਦੇ 50 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਜਾ ਰਹੀ ਹੈ। 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇ ਦੇਸ਼ ਭਰ ਦੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਅਜਿਹੇ ਅਧਿਆਪਕ ਜਿਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੇ ਕਈ ਵਿਦਿਆਰਥੀਆਂ ਦਾ ਭਵਿੱਖ ਬਦਲ ਦਿੱਤਾ ਹੈ। ਇਸ ਵਾਰ ਭਾਰਤ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਨੈਸ਼ਨਲ ਐਵਾਰਡ ਲਈ ਲੁਧਿਆਣਾ ਦੇ ਇੱਕ ਅਧਿਆਪਕ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨੂੰ ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।