Connect with us

Punjab

BREAKING: ਪੰਜਾਬ ਨੂੰ ਮਿਲਿਆ ਨਵਾਂ AG, ਜਾਣੋ ਕਿਸਨੂੰ ਮਿਲੀ ਇਹ ਜਿੰਮੇਵਾਰੀ..

Published

on

ਚੰਡੀਗੜ੍ਹ 5ਅਕਤੂਬਰ 2023: ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ ਅੱਜ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਸ ਦੌਰਾਨ ਮੰਤਰੀ ਮੰਡਲ ਨੇ ਪੰਜਾਬ ਦੇ ਨਵੇਂ ਏਜੀ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਏਜੀ ਬਣਾਇਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਮ ਮਾਨ ਨੇ ਟਵੀਟ ਕੀਤਾ ਹੈ।

ਉਨ੍ਹਾਂ ਟਵੀਟ ਕਰਕੇ ਕਿਹਾ, “ਅੱਜ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ… ਜਿਸ ਵਿੱਚ ਕੈਬਨਿਟ ਵੱਲੋਂ ਨਵੇਂ ਏ.ਜੀ. ਨੂੰ ਮਨਜ਼ੂਰੀ ਦੇ ਦਿੱਤੀ ਗਈ… ਗੁਰਮਿੰਦਰ ਸਿੰਘ ਦੇ ਨਾਂ ਨੂੰ ਕੈਬਨਿਟ ਵੱਲੋਂ ਨਵੇਂ ਏ.ਜੀ. ਮੀਟਿੰਗ ‘ਚ ਐਸ.ਵਾਈ.ਐਲ ਦੇ ਮੁੱਦੇ ‘ਤੇ ਵੀ ਚਰਚਾ ਹੋਈ… ਕਿਸੇ ਹੋਰ ਸੂਬੇ ਨੂੰ ਕਿਸੇ ਵੀ ਕੀਮਤ ‘ਤੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ… ਜਲਦ ਮਾਨਸੂਨ ਸੈਸ਼ਨ ਬੁਲਾਉਣ ‘ਤੇ ਵੀ ਵਿਚਾਰ ਕੀਤਾ ਗਿਆ… ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ।”