Punjab
BREAKING: ਪੰਜਾਬ ‘ਚ ਅਕਾਲੀ-ਭਾਜਪਾ ਗਠਜੋੜ ‘ਤੇ ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

CHANDIGARH 6 JULY 2023: ਪੰਜਾਬ ‘ਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਦੱਸ ਦੇਈਏ ਕਿ ਸੁਖਬੀਰ ਬਾਦਲ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਪਹੁੰਚੇ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਗਠਜੋੜ ਦੀਆਂ ਚਰਚਾਵਾਂ ਸਿਰਫ ਮੀਡੀਆ ‘ਚ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਸੁਖਬੀਰ ਦੀ ਸੀਨੀਅਰ ਨੇਤਾਵਾਂ ਨਾਲ ਬੈਠਕ ਹੋਈ ਸੀ, ਅੱਜ ਸੁਖਬੀਰ ਜ਼ਿਲਾ ਪ੍ਰਧਾਨਾਂ ਨਾਲ ਬੈਠਕ ਕਰ ਰਹੇ ਹਨ। ਇਸ ‘ਤੇ ਬੋਲਦਿਆਂ ਸੁਖਬੀਰ ਨੇ ਕਿਹਾ ਕਿ ਇਹ ਸਿਰਫ਼ ਰੁਟੀਨ ਮੀਟਿੰਗ ਹੈ।
ਹਾਲਾਂਕਿ ਇਹ ਵੀ ਆਸਾ ਲਗਾਈਆਂ ਜਾ ਰਹੀਆਂ ਸਨ ਕਿ ਪਾਰਟੀਆਂ ਵਿਚ ਸੀਟਾਂ ਨੂੰ ਲੈ ਕੇ ਸਭ ਕੁਝ ਤੈਅ ਹੋ ਗਿਆ ਹੈ, ਹੁਣ ਸਿਰਫ ਰਸਮੀ ਐਲਾਨ ਹੋਣਾ ਬਾਕੀ ਹੈ, ਜੋ ਕਿਸੇ ਵੀ ਸਮੇਂ ਹੋ ਸਕਦਾ ਹੈ। ਇਹ ਵੀ ਚਰਚਾ ਹੈ ਕਿ ਐਨ.ਡੀ.ਏ. ਮੋਦੀ ਸਰਕਾਰ ਦੇ ਇਸ ਵਿਸਥਾਰ ਅਤੇ ਫੇਰਬਦਲ ਦੌਰਾਨ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਨੂੰ ਮੁੜ ਮੰਤਰੀ ਬਣਾਇਆ ਜਾ ਸਕਦਾ ਹੈ।