Punjab
BREAKING: SYL ਨਹਿਰ ਵਿਵਾਦ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ

ਚੰਡੀਗੜ੍ਹ 4 ਅਕਤੂਬਰ 2023: SYL ਨਹਿਰ ਵਿਵਾਦ ਮਾਮਲੇ ਨੂੰ ਲੈ ਕੇ ਵਿਚ ਸੁਪਰੀਮ ਕੋਰਟ ਨੇ ਸਖ਼ਤ ਰੁੱਖ ਕੀਤਾ ਹੈ , ਓਥੇ ਹੀ ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਗਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਉਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ।
ਓਥੇ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਬਾਰੇ ਸਰਵੇਖਣ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇਖਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ। ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਦੋਵਾਂ ਰਾਜਾਂ ਵਿਚਾਲੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕਰਨੀ ਚਾਹੀਦੀ ਹੈ।
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਜਨਵਰੀ 2024 ਦੇ ਦੂਜੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰੇਗਾ।