Punjab
Breaking: ਕਾਂਗਰਸੀ ਮੰਤਰੀ ਧਰਮਸੋਤ ਦੇ ਮਾਮਲੇ ‘ਚ ਹਾਈਕੋਰਟ ਨੇ ਲਿਆ ਵੱਡਾ ਫੈਸਲਾ,ਜ਼ਮਾਨਤ ’ਤੇ ਫੈਸਲਾ ਰੱਖਿਆ ਸੁਰੱਖਿਅਤ
ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 6 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਅੱਜ ਉਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤਾ ਗਿਆ ਦੱਸ ਦੇਈਏ ਕਿ ਹੁਣ ਹਾਈ ਕੋਰਟ ਨੇ ਉਸ ਦੀ ਜ਼ਮਾਨਤ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਉਸ ਨੂੰ ਫਰਵਰੀ ਮਹੀਨੇ ਵਿਚ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਿਹਾ ਹੈ ਅਤੇ ਪਿਛਲੇ ਦਿਨੀਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵੀ ਇਸੇ ਮਾਮਲੇ ‘ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।