Punjab
BREAKING: ਬਠਿੰਡਾ ‘ਚ ਟਰੱਕ ਨੂੰ ਲੱਗੀ ਅੱਗ, ਰਾਹਗੀਰਾਂ ਨੇ ਡਰਾਈਵਰ ਨੂੰ ਜ਼ਿੰਦਾ ਬਾਹਰ ਕੱਢਿਆ

12AUGUST 2023: ਬਠਿੰਡਾ ਦੀ ਭੁੱਚੋ ਮੰਡੀ ਵਿਖੇ ਹਾਈਵੇਅ ‘ਤੇ ਚੱਲਦੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਦੇ ਨਾਲ ਹੀ ਰਾਹਗੀਰਾਂ ਨੇ ਟਰੱਕ ਵਿੱਚ ਬੈਠੇ ਡਰਾਈਵਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਟਰੱਕ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ।
ਬਠਿੰਡਾ ਪੁਲੀਸ ਮੌਕੇ ’ਤੇ ਪੁੱਜ ਗਈ|ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਜਦੋਂ ਟਰੱਕ ਡਰਾਈਵਰ ਬਠਿੰਡਾ ਦੀ ਭੁੱਚੋ ਮੰਡੀ ਨੇੜੇ ਪਹੁੰਚਿਆ ਤਾਂ ਅਚਾਨਕ ਟਰੱਕ ਵਿੱਚੋਂ ਧੂੰਆਂ ਨਿਕਲਣ ਲੱਗਾ ਅਤੇ ਉਸ ਨੂੰ ਅੱਗ ਲੱਗ ਗਈ।
ਘਟਨਾ ਵਿੱਚ ਟਰੱਕ ਬੁਰੀ ਤਰ੍ਹਾਂ ਸੜ ਗਿਆ। ਸ਼ੁਕਰ ਹੈ ਕਿ ਅੱਗ ਡੀਜ਼ਲ ਦੀ ਟੈਂਕੀ ਤੱਕ ਨਹੀਂ ਪਹੁੰਚੀ। ਨਹੀਂ ਤਾਂ ਹਾਦਸਾ ਵੱਡਾ ਹੋ ਸਕਦਾ ਸੀ। ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।