Ludhiana
BREAKING: ਵਿਜੀਲੈਂਸ ਬਿਊਰੋ ਦੀ ਟੀਮ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਲੁਧਿਆਣਾ 21 ਜੂਨ 2023 : ਵਿਜੀਲੈਂਸ ਬਿਊਰੋ ਦੀ ਟੀਮ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਥਾਣਾ ਮਿਹਰਬਾਨ ‘ਚ ਤਾਇਨਾਤ ਏ. ਐੱਸ. ਆਈ. ਅਰੁਣ ਕੁਮਾਰ ਕਿਸੇ ਕੇਸ ਨੂੰ ਹੱਲ ਕਰਾਉਣ ਲਈ ਵਿਅਕਤੀ ਕੋਲੋਂ ਰਿਸ਼ਵਤ ਮੰਗ ਰਿਹਾ ਸੀ।ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਪਹਿਲਾਂ ASI ਨੂੰ ਗੂਗਲ ਪੇਅ ਅਤੇ ਫ਼ਿਰ ਪੇ.ਟੀਐੱਮ. ਰਾਹੀਂ ਪੈਸੇ ਦਿੱਤੇ। ਇਸ ਤੋਂ ਬਾਅਦ ਉਸ ਨੇ ਹੋਰ ਪੈਸਿਆਂ ਦੀ ਮੰਗ ਕੀਤੀ ਤਾਂ ਉਕਤ ਵਿਅਕਤੀ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਦੇ ਦਿੱਤੀ।ਵਿਜੀਲੈਂਸ ਨੇ ਟਰੈਪ ਲਾ ਕੇ ਏ. ਐੱਸ. ਆਈ. ਨੂੰ ਉਸ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ, ਜਦੋਂ ਉਹ ਕਚਹਿਰੀ ਕੰਪਲੈਕਸ ਨੇੜੇ ਰਿਸ਼ਵਤ ਲੈ ਰਿਹਾ ਸੀ।